ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਸਤੰਬਰ
ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ’ਤੇ ਦਬਾਅ ਪਾਉਣ ਲਈ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਮਹਾ-ਪੰਚਾਇਤਾਂ ਦੀ ਤਰ੍ਹਾਂ ਸੰਤ ਸਮਾਜ ਵੱਲੋਂ 12 ਸਤੰਬਰ ਨੂੰ ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਸਥਿਤ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਨੇੜੇ ਗੜ੍ਹਦੀਵਾਲਾ ਵਿਖੇ 12.30 ਵਜੇ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਵਾਲਿਆਂ ਦੇ ਪ੍ਰਬੰਧਾਂ ਹੇਠ ਵਿਸ਼ਾਲ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਇਹ ਇਕੱਤਰਤਾ 23, 24 ਅਤੇ 25 ਸਤੰਬਰ ਨੂੰ ਸਿੰਘੂ ਬਾਰਡਰ ਦਿੱਲੀ ਵਿਖੇ ਸੰਗਤਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਕੀਤੀ ਜਾ ਰਹੀ ਹੈ।