ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਈਟ ਐਂਡ ਸਾਊਂਡ ਸ਼ੋਅ ’ਚ ਵੱਡੀ ਗਿਣਤੀ ਸੰਗਤ ਪੁੱਜੀ

ਕੈਬਨਿਟ ਮੰਤਰੀ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲੲੀ ਪ੍ਰੇਰਿਆ
Advertisement
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਮੰਗਲਵਾਰ ਸ਼ਾਮ ਨੂੰ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਜਿਸ ਵਿੱਚ 15 ਹਜ਼ਾਰ ਤੋਂ ਵੱਧ ਸੰਗਤ ਨੇ ਸ਼ਮੂਲੀਅਤ ਕੀਤੀ। ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਦੇ ਸਨਮਾਨ ਵਿੱਚ ਵੱਡੇ ਪੱਧਰ ’ਤੇ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਕਰਵਾਇਆ ਗਿਆ।

ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫੇ ਨੂੰ ਡਿਜੀਟਲ ਪੇਸ਼ਕਾਰੀ ਰਾਹੀਂ ਬੜੇ ਸੁੰਦਰ ਢੰਗ ਨਾਲ ਦਰਸਾਇਆ ਗਿਆ। ਇਸ ਤੋਂ ਪਹਿਲਾਂ ਢਾਡੀ ਜਥੇ ਦੀਦਾਰ ਸਿੰਘ ਸੰਗਤਪੁਰਾ (ਫਗਵਾੜਾ) ਵੱਲੋਂ ਵਾਰਾਂ ਦਾ ਗਾਇਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਿਸ਼ੇਸ਼ ਤੌਰ ’ਤੇ ਪੁੱਜੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਇਸ ਮੌਕੇ ਮੌਜੂਦ ਸਨ। ਸੰਗਤ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ, ਜੋ ਕਿ 350 ਸਾਲਾਂ ਬਾਅਦ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ।

Advertisement

 

Advertisement
Show comments