ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਹਲਾਕ
ਪੱਤਰ ਪ੍ਰੇਰਕ ਜਲੰਧਰ, 8 ਮਾਰਚ ਇਥੋਂ ਦੇ ਰਾਮ ਨਗਰ ਫਾਟਕ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦੇਰ ਰਾਤ ਲਗਪਗ 12 ਵਜੇ ਵਾਪਰੀ। ਪੁਲੀਸ ਨੇ ਲਾਸ਼ ਨੂੰ...
Advertisement
ਪੱਤਰ ਪ੍ਰੇਰਕ
ਜਲੰਧਰ, 8 ਮਾਰਚ
Advertisement
ਇਥੋਂ ਦੇ ਰਾਮ ਨਗਰ ਫਾਟਕ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦੇਰ ਰਾਤ ਲਗਪਗ 12 ਵਜੇ ਵਾਪਰੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਏਐਸਆਈ ਦਵਿੰਦਰ ਪਾਲ ਨੇ ਦੱਸਿਆ ਕਿ ਇਹ ਖੁਦਕੁਸ਼ੀ ਸੀ ਜਾਂ ਹਾਦਸਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਜੀਆਰਪੀ ਥਾਣੇ ਦੇ ਏਐਸਆਈ ਦਵਿੰਦਰ ਪਾਲ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਉਹ ਘਟਨਾ ਸਥਾਨ ’ਤੇ ਪਹੁੰਚੇ। ਮ੍ਰਿਤਕ ਦੀ ਉਮਰ 40 ਸਾਲ ਦੇ ਕਰੀਬ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਜੇਕਰ 72 ਘੰਟਿਆਂ ਦੇ ਅੰਦਰ ਮ੍ਰਿਤਕ ਦੀ ਪਛਾਣ ਨਹੀਂ ਹੋਈ ਤਾਂ ਪੁਲੀਸ ਪੋਸਟਮਾਰਟਮ ਮਗਰੋੋਂ ਅੰਤਿਮ ਸੰਸਕਾਰ ਕਰ ਦੇਵੇਗੀ।
Advertisement
Advertisement
×

