ਪੱਤਰ ਪ੍ਰੇਰਕ
ਫਗਵਾੜਾ, 28 ਅਗਸਤ
ਇਥੇ ਰੇਲਵੇ ਲਾਈਨਾਂ ’ਤੇ ਇੱਕ ਵਿਅਕਤੀ ਦੀ ਟ੍ਰੇਨ ’ਚੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਰੇਲਵੇ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਇਸ ਦੀ ਮਿ੍ਤਕ ਦੇਹ ਨੂੰ ਪੁਲੀਸ ਵੱਲੋਂ ਸਵਿਲ ਹਸਪਤਾਲ ’ਚ ਰਖਵਾ ਦਿੱਤਾ ਗਿਆ ਹੈ।
ਰੇਲਵੇ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 40 ਤੋਂ 45 ਸਾਲ ਦੇ ਵਿਚਕਾਰ ਹੈ ਤੇ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਉਕਤ ਵਿਅਕਤੀ ਜੋ ਗੱਡੀ ’ਚੋਂ ਹੇਠਾਂ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਵਿਸ ਹਸਪਤਾਲ ਵਿਖੇ ਰੱਖਵਾ ਦਿੱਤੀ ਹੈ।