ਪੱਤਰ ਪ੍ਰੇਰਕ
ਫਗਵਾੜਾ, 29 ਅਗਸਤ
ਜੀਟੀ ਰੋਡ ਉੱਤੇ ਅੱਜ ਦੇਰ ਰਾਤ ਮੇਹਟਾ ਬਾਈਪਾਸ ਨੇੜੇ ਟਰੱਕ ਵੱਲੋਂ ਇਕ ਵਾਹਨ ਨੂੰ ਫੇਟ ਮਾਰ ਦੇਣ ਕਾਰਨ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਮੀਤ (21) ਵਾਸੀ ਸ਼ਿਵਪੁਰੀ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿੱਚ ਡਾਕਟਰ ਦੀਪਕ ਕੁਮਾਰ ਨੇ ਦੱਸਿਆ ਕਿ ਸੁਮੀਤ ਦੀ ਸਿਵਲ ਹਸਪਤਾਲ ਵਿੱਚ ਪੁੱਜਣ ਤੋਂ ਪਹਿਲਾਂ ਹੀ ਮੌਤ ਚੁੱਕੀ ਹੋ ਚੁੱਕੀ ਸੀ ਜਦਕਿ ਜ਼ਖ਼ਮੀਆਂ ਦੀ ਪਛਾਣ ਪ੍ਰਕਾਸ਼, ਸੂਖਮ ਤੇ ਰੂਪੇਸ਼ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ ।