ਪੱਤਰ ਪ੍ਰੇਰਕ
ਹੁਸ਼ਿਆਰਪੁਰ, 28 ਅਗਸਤ
ਸਵਿਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਵੈਕਟਰ ਬੋਰਨ ਬਿਮਾਰੀਆਂ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਤੇ ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਸਵਿਲ ਸਰਜਨ ਨੇ ਐਮਰਜੈਂਸੀ ਵਾਰਡ ਦਾ ਮੁਆਇਨਾ ਕੀਤਾ ਤੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਐਮਰਜੈਂਸੀ ਵਾਰਡ ਅੰਦਰ ਉਪਲਬਧ ਦਵਾਈਆਂ ਦੇ ਸਟਾਕ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਡੇਂਗੂ ਵਾਰਡ ਦਾ ਵੀ ਮੁਆਇਨਾ ਕੀਤਾ ਤੇ ਸਬੰਧਤ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਸਟਾਫ਼ ਦੀ ਹਾਜ਼ਰੀ ਚੈਕ ਕੀਤੀ ਤੇ ਮਰੀਜ਼ਾਂ ਨਾਲ ਪਿਆਰ ਵਾਰਾ ਰਵੱਈਆ ਅਪਨਾਉਣ ਲਈ ਕਿਹਾ। ਉਨ੍ਹਾਂ ਨੇ ਹਸਪਤਾਲ ਕੰਪਲੈਕਸ ਅੰਦਰ ਸਾਫ਼ ਸਫ਼ਾਈ ਰੱਖਣ ਤੇ ਫੌਗਿੰਗ ਕਰਵਾਉਣ ਲਈ ਵੀ ਕਿਹਾ।