DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Municipal Council Elections ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 23 ਫਰਵਰੀ Municipal Council Elections ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ...
  • fb
  • twitter
  • whatsapp
  • whatsapp
Advertisement
ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 23 ਫਰਵਰੀ

Advertisement

Municipal Council Elections ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿੱਚ ਬਾਕੀ ਬਚੇ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ। ਦੱਸਣਯੋਗ ਹੀ ਕਿ ਵੋਟਾਂ 2 ਮਾਰਚ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ, ਜਦੋਂਕਿ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਕੀਤੀ ਜਾਵੇਗੀ।

Advertisement
×