ਹੁਸ਼ਿਆਰਪੁਰ:
ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਸਥਾਨਕ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਪ੍ਰਬੰਧਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਅਤੇ ਡਾ. ਮਨਮੋਹਨ ਸਿੰਘ ਵੀ ਸਨ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ, ਲੈਬਾਰਟਰੀ, ਮੈਡੀਕਲ ਵਾਰਡਾਂ ਆਦਿ ਦੀ ਜਾਂਚ ਕੀਤੀ। ਉਨ੍ਹਾਂ ਨੇ ਹਸਪਤਾਲ ’ਚ ਦਾਖਲ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਸਟਾਫ਼ ਨੂੰ ਸਾਰਾ ਰਿਕਾਰਡ ਸੰਭਾਲ ਕੇ ਰੱਖਣ ਲਈ ਕਿਹਾ। ਇਸ ਮੌਕੇ ਉਨ੍ਹਾਂ ਮਰੀਜ਼ਾਂ ਨਾਲ ਅਤੇ ਉਨ੍ਹਾਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨਾਲ ਹਲੀਮੀ ਵਾਲਾ ਰਵੱਈਆ ਅਪਣਾਉਣ ਲਈ ਕਿਹਾ। -ਪੱਤਰ ਪ੍ਰੇਰਕ