DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Miri Piri Khalsa March ਦਾ ਭਰਵਾਂ ਸਵਾਗਤ

ਨੌਜਵਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਰਵਾਨਾ ਹੋਣ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਪੰਜ ਪਿਆਰੇ।
Advertisement

ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਜੇ ਦਿਨ ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਤਰਨ ਤਾਰਨ ਲਈ ਰਵਾਨਾ ਹੋਇਆ। ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸਜੇ ਦੀਵਾਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਜਬਰ ਖ਼ਿਲਾਫ਼ ਖੜ੍ਹਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਦੀ ਪ੍ਰੇਰਨਾ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਘਰ-ਘਰ ਪਹੁੰਚਾਉਣਾ ਪੰਥ ਦੀ ਸਾਂਝੀ ਜ਼ਿੰਮੇਵਾਰੀ ਹੈ। ਮਾਰਚ ਝਬਾਲ, ਪਹੂਵਿੰਡ, ਚੂਸਲੇਵੜ, ਸ਼ਾਹਬਾਜ਼ਪੁਰ ਅਤੇ ਪਲਾਸੌਰ ਤੋਂ ਹੁੰਦਾ ਹੋਇਆ ਤਰਨ ਤਾਰਨ ਪੁੱਜਾ। ਇਸ ਮੌਕੇ ਬਾਬਾ ਮੇਜਰ ਸਿੰਘ ਸੋਢੀ, ਵਿਰਸਾ ਸਿੰਘ ਵਲਟੋਹਾ ਤੇ ਕੰਚਨਪ੍ਰੀਤ ਕੌਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Advertisement
Advertisement
×