ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 15 ਸਤੰਬਰ
ਨਗਰ ਕੌਂਸਲ ਕਰਤਾਰਪੁਰ ਦੀ ਪ੍ਰਧਾਨਗੀ ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਲਈ ਰਿਜ਼ਰਵ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਇਕਲੌਤੇ ਰਿਜ਼ਰਵ ਸ਼੍ਰੇਣੀ ਦੇ ਕੌਂਸਲਰ ਸੁਰਿੰਦਰ ਪਾਲ ਨੂੰ ਵਿਧਾਇਕ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ।
ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਕਨਵੀਨਰ ਐੱਸਡੀਐੱਮ ਜਲੰਧਰ ਦੋ ਬਲਬੀਰ ਰਾਜ ਸਿੰਘ ਕਾਰਜ ਸਾਧਕ ਅਫ਼ਸਰ ਦੇਸ ਰਾਜ ਦੀ ਨਿਗਰਾਨੀ ਹੇਠ ਮੁਕੰਮਲ ਹੋਈ। ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਦੇ ਅਧੂਰੇ ਰਹਿ ਗਏ ਵਿਕਾਸ ਕੰਮਾਂ ਨੂੰ ਮੁਕੰਮਲ ਕਰਵਾਉਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਕੇ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ ਜਾਵੇਗੀ।
ਨਵ-ਨਿਯੁਕਤ ਪ੍ਰਧਾਨ ਸੁਰਿੰਦਰਪਾਲ ਨੇ ਕਿਹਾ ਕਿ ਕਰਤਾਰਪੁਰ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਨਗਰ ਕੌਂਸਲ ਕਰਤਾਰਪੁਰ ਦੇ ਕਾਰਜ ਸਾਧਕ ਅਫ਼ਸਰ ਦੇਸ ਰਾਜ ਨੇ ਪ੍ਰਧਾਨਗੀ ਦਾ ਅਹੁਦਾ ਜਨਰਲ ਸ਼੍ਰੇਣੀ ਲਈ ਰਾਖਵਾਂ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਕੌਰ ਸਾਬਕਾ ਪ੍ਰਧਾਨ ਪ੍ਰਿੰਸ ਅਰੋੜਾ ਕੌਂਸਲਰ ਤੇਜਪਾਲ ਤੇਜੀ ਯੂਥ ਆਗੂ ਵਰੁਣ ਬਾਵਾ ਗੁਰਪਾਲ ਸਿੰਘ ਮਾਂਗੇਕੀ ਬਲਾਕ ਪ੍ਰਧਾਨ ਹਰਵਿੰਦਰ ਬਾਬਾ ਲੱਭਾ ਰਾਮ ਸ਼ਹਿਰੀ ਪ੍ਰਧਾਨ ਭਰਤ ਭੂਸ਼ਣ ਓਂਕਾਰ ਸਿੰਘ ਬਿਲਖੂ ਹਾਜ਼ਰ ਸਨ।