‘ਆਪ’ ਸਰਕਾਰ ’ਤੇ ਕੰਢੀ ਨਹਿਰ ਦੇ ਮੁੱਦੇ ਸਬੰਧੀ ਸਿਆਸਤ ਕਰਨ ਦੇ ਦੋਸ਼

‘ਆਪ’ ਸਰਕਾਰ ’ਤੇ ਕੰਢੀ ਨਹਿਰ ਦੇ ਮੁੱਦੇ ਸਬੰਧੀ ਸਿਆਸਤ ਕਰਨ ਦੇ ਦੋਸ਼

ਮਸਤੀਵਾਲ ਵਿੱਚ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਵੱਖ ਵੱਖ ਪਿੰਡਾਂ ਦੇ ਲੋਕ।

ਜਗਜੀਤ ਸਿੰਘ
ਮੁਕੇਰੀਆਂ, 1 ਜੁਲਾਈ

ਕੰਢੀ ਨਹਿਰ ਨੂੰ ਹੇਠਾਂ ਤੋਂ ਕੱਚਾ ਰੱਖਣ ਦੀ ਮੰਗ ਲਈ ਮਸਤੀਵਾਲ ਵਿੱਚ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਸਲਾ ਹੱਲ ਕਰਨ ਦੀ ਥਾਂ ਪਾਣੀਆਂ ਲਈ ਭਰਾ ਮਾਰੂ ਜੰਗ ਕਰਵਾਉਣਾ ਚਾਹੁੰਦੀ ਹੈ ਪਰ ਸਰਕਾਰ ਦੀ ਇਹ ਮਨਸ਼ਾ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ। ਕੰਢੀ ਦੇ ਪਿੰਡ ਮਸਤੀਵਾਲ ਵਿੱਚ ਬਾਬਾ ਦੀਪ ਸਿੰਘ ਸੇਵਾ ਦਲ ਦੇ ਪ੍ਰਧਾਨ ਮਨਜੋਤ ਤਲਵੰਡੀ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਚੌਹਾਨ ਅਤੇ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦੀਪ ਬਰਿਆਣਾ ਦੀ ਅਗਵਾਈ ਹੇਠ ਲੱਗਿਆ ਧਰਨਾ ਅੱਜ 38ਵੇਂ ਦਿਨ ਵੀ ਜਾਰੀ ਰਿਹਾ। ਦੱਸਣਯੋਗ ਹੈ ਕਿ ਕੰਢੀ ਨਹਿਰ ’ਤੇ ਮਸਤੀਵਾਲ ਵਿੱਚ ਧਰਨਾ ਦੇ ਰਹੇ ਲੋਕਾਂ ਦੇ ਵਿਰੋਧ ਕਾਰਨ ਨਹਿਰ ਦੀ ਉਸਾਰੀ ਦਾ ਕੰਮ ਬੰਦ ਹੋਣ ਮਗਰੋਂ ਪਾਣੀ ਦੀ ਤੰਗੀ ਝੱਲ ਰਹੇ ਕੁਝ ਪਿੰਡਾਂ ਦੇ ਲੋਕਾਂ ਨੇ ਨਹਿਰੀ ਵਿਭਾਗ ਨੂੰ ਲਿਖਤੀ ਬੇਨਤੀ ਕਰਕੇ ਨਹਿਰ ਦਾ ਕੰਮ ਚਾਲੂ ਕਰਨ ਲਈ ਕਿਹਾ ਸੀ। ਇਸ ਮਗਰੋਂ ਧਰਨਾਕਾਰੀਆਂ ਅਤੇ ਨਹਿਰੀ ਬੰਦੀ ਦੀ ਮਾਰ ਝੱਲ ਰਹੇ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਸੀ, ਜਿਸ ਨੂੰ ਕਿਸਾਨ ਆਗੂਆਂ ਨੇ ਆਪਸੀ ਗੱਲਬਾਤ ਰਾਹੀਂ ਹੱਲ ਕਰ ਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਵਿੱਚ ਆਪਸੀ ਤਣਾਅ ਪੈਦਾ ਹੋਣ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਧਰਨਾ ਸ਼ੁਰੂ ਹੋਏ ਨੂੰ ਸਵਾ ਮਹੀਨੇ ਤੋਂ ਉੱਪਰ ਸਮਾਂ ਲੰਘ ਚੁੱਕਿਆ ਹੈ ਪਰ ਸਰਕਾਰ ਜਾਂ ਪ੍ਰਸ਼ਾਸਨ ਮਸਲੇ ਦੇ ਹੱਲ ਲਈ ਕੋਈ ਠੋਸ ਪਹਿਲਕਦਮੀ ਕਰਦਾ ਨਜ਼ਰ ਨਹੀਂ ਆ ਰਿਹਾ। ਉੜਮੁੜ ਤੋਂ ਵਿਧਾਇਕ ਜਸਵੀਰ ਰਾਜਾ ਨੇ ਇਹ ਮੁੱਦਾ ਵਿਧਾਨ ਸਭਾ ਵਿੱਚ ਵੀ ਉਠਾਇਆ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਚੁੱਪ ਧਾਰੀ ਹੋਈ ਹੈ। ਅੱਜ ਦੇ ਧਰਨੇ ਨੂੰ ਨਵੀ ਅਟਵਾਲ, ਅਜੀਤ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਪੰਡੋਰੀ ਅਟਵਾਲ, ਮਾਸਟਰ ਗੁਰਚਰਨ ਸਿੰਘ, ਕਸ਼ਮੀਰ ਸਿੰਘ, ਸੰਤੋਸ਼ ਕੁਮਾਰੀ, ਬਚਨੋ ਦੇਵੀ, ਕਮਲੋ ਦੇਵੀ, ਸ਼ਕਤੀ ਦੇਵੀ ਅਤੇ ਸੁਰਜੀਤ ਕੌਰ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All