AAP Appointment: ਅਤਰ ਸਿੰਘ ‘ਆਪ’ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
ਆਮ ਆਦਮੀ ਪਾਰਟੀ ਵੱਲੋਂ ਮੈਨੇਜਰ ਅਤਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਉਨ੍ਹਾਂ ਅਤਰ...
Advertisement
ਆਮ ਆਦਮੀ ਪਾਰਟੀ ਵੱਲੋਂ ਮੈਨੇਜਰ ਅਤਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਉਨ੍ਹਾਂ ਅਤਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵੀ ਹਾਜ਼ਰ ਸਨ। ਵਿਧਾਇਕ ਕਲਸੀ ਨੇ ਆਖਿਆ ਕਿ ਪਾਰਟੀ ਹਮੇਸ਼ਾ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਬਣਦਾ ਸਤਿਕਾਰ ਦਿੰਦੀ ਹੈ। ਅਤਰ ਸਿੰਘ ਨੇ ਅਹਿਮ ਜ਼ਿੰਮੇਵਾਰੀ ਮਿਲਣ ਉੱਤੇ ਪਾਰਟੀ ਹਾਈਕਮਾਂਡ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Advertisement
Advertisement
×

