DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP Candidate: ‘ਆਪ’ ਨੇ ਦਸੂਹਾ ਤੋਂ ਮੁੜ ਕਰਮਬੀਰ ਘੁੰਮਣ ’ਤੇ ਭਰੋਸਾ ਜਤਾਇਆ

ਵਰਕਰਾਂ ਵੱਲੋਂ ਹਾਈਕਮਾਨ ਦੇ ਫ਼ੈਸਲੇ ਦਾ ਸਵਾਗਤ; ਵਿਕਾਸ ਕਾਰਜਾਂ ਅਤੇ ਕਾਰਗੁਜ਼ਾਰੀ ਦੇ ਆਧਾਰ ’ਤੇ ਟਿਕਟ ਮਿਲਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਵਿਧਾਇਕ ਕਰਮਬਰ ਘੁੰਮਣ ਨੂੰ ਟਿਕਟ ਮਿਲਣ ਦੀ ਖੁਸ਼ੀ ’ਚ ਲੱਡੂ ਵੰਡਦੇ ਹੋਏ ਕੌਂਸਲਰ ਚਮਨ ਲਾਲ ਜੰਬਾ।
Advertisement

‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਲਈ ਐਲਾਨੀ ਪਹਿਲੀ ਸੂਚੀ ਵਿੱਚ ਦਸੂਹਾ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੂੰ ਮੁੜ ਉਮੀਦਵਾਰ ਬਣਾਏ ਜਾਣ ’ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਥਾਨਕ ਮਿਸ਼ਨ ਰੋਡ ’ਤੇ ਕੌਂਸਲਰ ਚਮਨ ਲਾਲ ਜੰਬਾ ਦੀ ਅਗਵਾਈ ਹੇਠ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਕੌਂਸਲਰ ਨੇ ਕਿਹਾ ਕਿ ਹਾਈਕਮਾਨ ਨੇ ਘੁੰਮਣ ਵੱਲੋਂ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦਿਆਂ ਮੁੜ ਟਿਕਟ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਸਾਬਕਾ ਇੰਸਪੈਕਟਰ ਅੰਗਰੇਜ਼ ਸਿੰਘ, ਕੌਂਸਲਰ ਜੋਗਿੰਦਰਪਾਲ ਨਿੱਕੂ, ਰਾਜਾ, ਕਸ਼ਮੀਰੀ ਲਾਲ ਲਾਟੂ, ਕਿਸ਼ੋਰੀ ਲਾਲ, ਕਾਲੀ, ਜੱਸਾ ਮਿਸਟਰੀ, ਕਾਲਾ ਟੇਲਰ ਅਤੇ ਹੋਰ ਹਾਜ਼ਰ ਸਨ।

ਡਾ. ਰਵਜੋਤ ਦੇ ਨਾਂ ’ਤੇ ਸ਼ਸ਼ੋਪੰਜ

Advertisement

ਹੁਸ਼ਿਆਰਪੁਰ (ਹਰਪ੍ਰੀਤ ਕੌਰ): ‘ਆਪ’ ਵੱਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੰਜ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟਾਂ ਦੇ ਦਿੱਤੀਆਂ ਗਈਆਂ ਹਨ। ਪਰ ਪਾਰਟੀ ਨੇ ਸ਼ਾਮਚੁਰਾਸੀ ਤੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਬਾਰੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

Advertisement

ਪਹਿਲੀ ਸੂਚੀ ਵਿੱਚ ਨਾਂ ਨਾ ਆਉਣ ਕਾਰਨ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਮੁਕੇਰੀਆਂ ਹਲਕੇ ਤੋਂ ਵੀ ਫਿਲਹਾਲ ਉਮੀਦਵਾਰ ਨਹੀਂ ਐਲਾਨਿਆ ਗਿਆ। ਸੂਤਰਾਂ ਮੁਤਾਬਕ ਪਾਰਟੀ ਸਿਰਫ਼ ਵਫ਼ਾਦਾਰੀ ਦੀ ਥਾਂ ਅੰਦਰੂਨੀ ਸਰਵੇਖਣ ਤੇ ਬੂਥ ਪੱਧਰ ਉੱਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਚਿਹਰਿਆਂ ਨੂੰ ਤਰਜੀਹ ਦੇ ਰਹੀ ਹੈ।

ਰੌੜੀ ਨੂੰ ਗੜ੍ਹਸ਼ੰਕਰ ਤੋਂ ਤੀਜੀ ਵਾਰ ਟਿਕਟ ਮਿਲੀ

ਗੜ੍ਹਸ਼ੰਕਰ (ਜੰਗ ਬਹਾਦਰ ਸਿੰਘ ਸੇਖੋਂ): ‘ਆਪ’ ਵੱਲੋਂ ਗੜ੍ਹਸ਼ੰਕਰ ਤੋਂ ਤੀਜੀ ਵਾਰ ਉਮੀਦਵਾਰ ਬਣਾਏ ਜਾਣ ’ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਭਰੋਸਾ ਉਨ੍ਹਾਂ ਲਈ ਮਾਣ ਦੇ ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਤਰਨ ਤਾਰਨ: ਹਰਮੀਤ ਸੰਧੂ ਵੱਲੋਂ ਹਾਈਕਮਾਨ ਦਾ ਧੰਨਵਾਦ

ਤਰਨ ਤਾਰਨ (ਗੁਰਬਖਸ਼ਪੁਰੀ): ‘ਆਪ’ ਵੱਲੋਂ ਤਰਨ ਤਾਰਨ ਤੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਹਰਮੀਤ ਸਿੰਘ ਸੰਧੂ ਨੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣਦੇ ਹਨ। ਉਨ੍ਹਾਂ ਮੁਤਾਬਕ ਪਾਰਟੀ ਨੇ ਉਨ੍ਹਾਂ ਦੀ ਇਸੇ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦਿਆਂ ਮੁੜ ਟਿਕਟ ਦਿੱਤੀ ਹੈ।

ਬਲਾਚੌਰ ਤੋਂ ‘ਆਪ’ ਨੇ ਮੁੜ ਸੰਤੋਸ਼ ਕਟਾਰੀਆ ’ਤੇ ਟੇਕ ਰੱਖੀ

ਬਲਾਚੌਰ (ਬਹਾਦਰਜੀਤ ਸਿੰਘ): ‘ਆਪ’ ਨੇ ਬਲਾਚੌਰ ਤੋਂ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਉਮੀਦਵਾਰ ਐਲਾਨਿਆ ਹੈ। ਟਿਕਟ ਮਿਲਣ ’ਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਕਟਾਰੀਆ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਹਲਕੇ ਦੀ ਸੇਵਾ ਕਰ ਰਹੇ ਹਨ ਅਤੇ ਚੋਣ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।

Advertisement
×