ਪੱਤਰ ਪ੍ਰੇਰਕ
ਦਸੂਹਾ, 19 ਮਾਰਚ
ਇਥੋਂ ਦੇ ਪ੍ਰਜਾਪਤ ਭਾਈਚਾਰੇ ਦੀ ਜਥੇਬੰਦੀ ਪ੍ਰਜਾਪਤ ਸਭਾ ਦੇ ਪ੍ਰਧਾਨ ਚਮਨ ਲਾਲ ਜੰਬਾ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਦੀ ਪ੍ਰੇਰਣਾ ਸਦਕਾ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ । ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਤਨ ਲਾਲ, ਕਸ਼ਮੀਰੀ ਲਾਲ ਸ਼ੀਰਾ, ਦਵਿੰਦਰ ਕੁਮਾਰ, ਬਲਵਿੰਦਰ ਸਿੰਘ ਜੋਹਰ, ਕੁਲਵਿੰਦਰ ਕਾਕਾ, ਸੀਟਾ, ਕਸ਼ਮੀਰੀ ਲਾਲ ਲਾਟੂ, ਓਮ ਪ੍ਰਕਾਸ਼, ਪੱਪੀ ਜੋਹਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹਨ। ਗੁਰੂ ਨਾਨਕ ਮਾਰਕੀਟ ਵਿੱਚ ਵਿਧਾਇਕ ਘੁੰਮਣ ਨੇ ‘ਆਪ’ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆ ਕਿਹਾ ਕਿ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰਨਗੇ। ਕਿਉਂਕਿ ਲੋਕ ‘ਆਪ’ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਤੇ ‘ਆਪ’ ’ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਅੰਗਰੇਜ਼ ਸਿੰਘ, ਰਾਜੂ ਠੁਕਰਾਲ, ਨਗਰ ਕੌਂਸਲ ਦੇ ਮੀਤ ਪ੍ਰਧਾਨ ਸੋਨੂੰ ਖਾਲਸਾ ਤੇ ਕੌਂਸਲਰ ਸੰਤੋਖ ਤੋਖੀ ਆਦਿ ਹਾਜ਼ਰ ਸਨ।