ਸਿਹਤ ਸਹੂਲਤਾਂ ਲਈ ‘ਆਪ’ ਵਚਨਬੱਧ: ਧਾਲੀਵਾਲ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਸਿਹਤ ਕ੍ਰਾਂਤੀ ਤਹਿਤ 15 ਜਨਵਰੀ ਤੋਂ ਸੂਬੇ ਭਰ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮਾ ਸਕੀਮ ਲਾਗੂ ਕਰੇਗੀ। ਇਹ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਸਿਹਤ ਕ੍ਰਾਂਤੀ ਤਹਿਤ 15 ਜਨਵਰੀ ਤੋਂ ਸੂਬੇ ਭਰ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮਾ ਸਕੀਮ ਲਾਗੂ ਕਰੇਗੀ। ਇਹ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਫ਼ਤ ਸਿਹਤ ਸਕੀਮ ਤਹਿਤ ਲਾਭਪਾਤਰੀਆਂ ਲਈ ਨਾ ਜਾਤੀ, ਵਰਗ ਅਤੇ ਨਾ ਹੀ ਆਮਦਨ ਹੱਦ ਦੀ ਸ਼ਰਤ ਲਾਗੂ ਹੋਵੇਗੀ। ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ‘ਸਾਡੇ ਬਜ਼ੁਰਗ-ਸਾਡਾ ਮਾਣ’ 16 ਜਨਵਰੀ ਤੋਂ ਲਾਗੂ ਹੋਵੇਗੀ। ਇਸ ਤਹਿਤ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੁਫ਼ਤ ਸਿਹਤ ਸੁਵਿਧਾਵਾਂ, ਅੱਖਾਂ ਦੇ ਮੋਤੀਆ ਬਿੰਦ ਅਪ੍ਰੇਸ਼ਨ, ਕੰਨ, ਨੱਕ ਤੇ ਗਲੇ ਦੇ ਰੋਗਾਂ ਦੀ ਜਾਂਚ ਸਣੇ ਹੋਰ ਸਿਹਤ ਸਹੂਲਤਾਂ ਅਤੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਸ ਲਈ 7.87 ਕਰੋੜ ਰੁਪਏ ਰਕਮ ਖ਼ਰਚੇ ਲਈ ਰਾਖਵੀਂ ਰੱਖੀ ਗਈ ਹੈ।
ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਸਾਲ 2026 ’ਚ ਪੰਜਾਬ ਵਿੱਚ ਪੇਂਡੂ ਤੇ ਸ਼ਹਿਰੀ ਬਹੁ-ਪੱਖੀ ਵਿਕਾਸ, ਸਿਹਤ ਤੇ ਸਿੱਖਿਆ ਕ੍ਰਾਂਤੀ ਵਜੋਂ ਰੰਗਲੇ ਪੰਜਾਬ ਦੀ ਸਿਰਜਣਾ ਲਈ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ। ਸ੍ਰੀ ਧਾਲੀਵਾਲ ਨੇ ਅੱਜ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਮੌਜੂਦ ਪੇਂਡੂ ਵਿਕਾਸ ਪੰਚਾਇਤ ਅਧਿਕਾਰੀ ਤੇ ਪੰਜਾਬ ਮੰਡੀ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਤੇ ਗੁਣਵੱਤਾ ਬਣਾਈ ਰੱਖਣ ਅਤੇ ਵਿਕਾਸ ਕਾਰਜਾਂ ਨੂੰ 31 ਮਾਰਚ 2026 ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਚੇਅਰਮੈਨ ਬੱਬੂ ਚੇਤਨਪੁਰਾ, ਪੀ ਏ ਮੁਖਤਾਰ ਸਿੰਘ ਬਲੜਵਾਲ ਆਦਿ ਸਣੇ ਪੰਚ ਤੇ ਸਰਪੰਚ ਹਾਜ਼ਰ ਸਨ।

