ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਜ ਪਿੰਡ ਕਿਸ਼ਨਪੁਰ ਵਿੱਚ ਪਿੰਡ ਵਾਸੀਆਂ ਦੀ ਸਹੂਲਤ ਲਈ ਬਰਸਾਤੀ ਖੱਡ ਵਿੱਚ ਲਗਪਗ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਪੁਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਲੋਕਾਂ ਦੀ ਸਹੂਲਤ ‘ਆਪ’ ਸਰਕਾਰ ਦੀ ਮੁੱਖ ਪਹਿਲ ਹੈ। ਉਨ੍ਹਾਂ ਦੱਸਿਆ ਕਿ ਇਹ ਪੁਲੀ ਬਣਨ ਨਾਲ ਸਿਰਫ਼ ਕਿਸ਼ਨਪੁਰ ਹੀ ਨਹੀਂ ਸਗੋਂ ਆਲੇ-ਦੁਆਲੇ ਦੇ ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਵੱਡੀਆਂ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ। ਇਹ ਪੁਲੀ ਇਲਾਕੇ ਦੇ ਸੰਪਰਕ ਮਾਰਗਾਂ ਨੂੰ ਮਜ਼ਬੂਤ ਕਰੇਗੀ ਅਤੇ ਵਿਕਾਸ ਦੀ ਗਤੀ ਤੇਜ਼ ਕਰੇਗੀ।
ਉਨ੍ਹਾਂ ਕਿਹਾ ਕਿ ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਧੂਰੇ ਪਏ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਪਿੰਡ ਦੀ ਪੰਚਾਇਤ ਅਤੇ ਇਲਾਕਾ ਵਾਸੀਆਂ ਨੇ ਇਸ ਉਪਰਾਲੇ ਲਈ ਵਿਧਾਇਕਾ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਸਰਪੰਚ ਨਰੇਸ਼ ਕੁਮਾਰ, ਸਰਪੰਚ ਅਵਤਾਰ ਚੰਦ ਭਰਥਲਾ ਬੇਟ, ਦੀਦਾਰ ਸਿੰਘ ਪੰਚ, ਕੁਲਵੰਤ ਸਿੰਘ ਪੰਚ, ਸੁਰਿੰਦਰ ਕੋਰ ਪੰਚ, ਮੋਹਨ ਕੌਰ ਪੰਚ, ਊਸ਼ਾ ਪੰਚ, ਹਰਵਿੰਦਰ ਸਿੰਘ, ਅਵਤਾਰ ਸਿੰਘ, ਅਸ਼ੋਕ ਕੁਮਾਰ, ਵਿਨੋਦ ਕੁਮਾਰ, ਹਰਨੇਕ ਸਿੰਘ, ਚਰਨਜੀਤ ਸਿੰਘ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।

