ਧਿਆਨ ਸਿੰਘ ਭਗਤ
ਕਪੂਰਥਲਾ, 28 ਦਸੰਬਰ
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਉਮੀਦਵਾਰਾਂ ਦੀ ਜਾਰੀ ਪੰਜਵੀਂ ਲਿਸਟ ਵਿੱਚ ਹਲਕਾ ਕਪੂਰਥਲਾ ਤੋਂ ਮੈਡਮ ਮੰਜੂ ਰਾਣਾ ਨੂੰ ਟਿਕਟ ਮਿਲਣ ’ਤੇ ਹਲਕਾ ਕਪੂਰਥਲਾ ਦੀ ਸਮੁੱਚੀ ਟੀਮ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਆਪ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦਾ ਧੰਨਵਾਦ ਕੀਤਾ ਗਿਆ। ਆਗੂਆਂ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਤੀਜੀ ਸੂਚੀ ਵਿੱਚ ਹਲਕਾ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ ਨੂੰ ਟਿਕਟ ਦੇ ਕੇ ਵਰਕਰਾਂ ਨੂੰ ਖੁਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਵਪਾਰ ਮੰਡਲ ਤੋਂ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ, ਵਪਾਰ ਮੰਡਲ ਕਪੂਰਥਲਾ ਤੋਂ ਅਵਤਾਰ ਸਿੰਘ ਥਿੰਦ, ਜ਼ਿਲ੍ਹਾ ਆਫਿਸ ਇੰਚਾਰਜ ਰਵੀ ਪ੍ਰਕਾਸ਼ ਸ਼ਰਮਾ, ਬਲਾਕ ਪ੍ਰਧਾਨ ਜਗਜੀਤ ਸਿੰਘ ਬਿੱਟੂ, ਬਲਾਕ ਪ੍ਰਧਾਨ ਪਿਆਰਾ ਸਿੰਘ ਹਾਜ਼ਰ ਸਨ।
ਬੰਗਾ ਤੋਂ ‘ਆਪ’ ਨੇ ਸਰਹਾਲ ਨੂੰ ਉਮੀਦਵਾਰ ਬਣਾਇਆ਼
ਬੰਗਾ (ਸੁਰਜੀਤ ਮਜਾਰੀ): ਆਮ ਆਦਮੀਂ ਪਾਰਟੀ ਵੱਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਪੰਜਵੀਂ ਸੂਚੀ ’ਚ ਬੰਗਾ ਤੋਂ ਵੀ ਕੁਲਜੀਤ ਸਿੰਘ ਸਰਹਾਲ (40) ਦੇ ਨਾਂ ’ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਦੇ ਪਿਤਾ ਮਰਹੂਮ ਬਲਵੰਤ ਸਿੰਘ ਸਰਹਾਲ ਵੀ ਇੱਥੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਅੱਜ ਇੱਥੇ ਪਾਰਟੀ ਦੇ ਸਥਾਈ ਆਗੂਆਂ ਨੂੰ ਮਿਲਦਿਆਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਜਿੱਤ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ। ਦੱਸਣਯੋਗ ਹੈ ਕਿ ਕੁਲਜੀਤ ਸਿੰਘ ਸਰਹਾਲ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ’ਚ ਸ਼ਾਮਲ ਹੋਏ ਸਨ। ਉਹ ਬਲਾਕ ਔੜ ਦੀ ਪੰਚਾਇਤ ਸੰਮਤੀ ਦੇ ਉਪ ਚੇਅਰਮੈਨ ਵੀ ਹਨ।