DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP Expansion: ਟਕਾਰਲਾ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ

ਹਲਕਾ ਬਲਾਚੌਰ ਦੇ ਪਿੰਡ ਟਕਾਰਲਾ ਵਿੱਚ ਕਈ ਪਰਿਵਾਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਸਮਰਥਨ...

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੀ ਹੋਈ ਵਿਧਾਇਕਾ ਸੰਤੋਸ਼ ਕਟਾਰੀਆ।
Advertisement

ਹਲਕਾ ਬਲਾਚੌਰ ਦੇ ਪਿੰਡ ਟਕਾਰਲਾ ਵਿੱਚ ਕਈ ਪਰਿਵਾਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਸਮਰਥਨ ਪਾਰਟੀ ਦੀਆਂ ਨੀਤੀਆਂ ਵਿੱਚ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਤਨ ਲਾਲ ਠੇਕੇਦਾਰ, ਪੰਚ ਤੇਲੂ ਰਾਮ, ਪੰਚ ਸੋਨੂੰ, ਰਾਮ ਪਾਲ ਕਸਾਨਾ, ਜਸਪਾਲ ਕਸਾਨਾ, ਮਹਿੰਦਰ ਪਾਲ, ਕਾਲੂ, ਪ੍ਰਕਾਸ਼ ਕਸਾਨਾ, ਸੇਟੀ, ਬਿੰਦਰ ਕਸਾਨਾ, ਅਸ਼ਵਨੀ ਕਸਾਨਾ, ਰਾਮ ਮਰੂਤੀ, ਸੁਰਿੰਦਰ ਪਾਲ, ਬਲੂ ਰਾਮ, ਵਿਜੇ ਕੁਮਾਰ ਅਤੇ ਅਜੇ ਕੁਮਾਰ ਦੇ ਪਰਿਵਾਰ ਸ਼ਾਮਲ ਹਨ।

Advertisement

ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਇਸ ਮੌਕੇ ‘ਆਪ’ ਆਗੂ ਅਸ਼ੋਕ ਕਟਾਰੀਆ, ਅਸ਼ੋਕ ਕੁਮਾਰ ਠੇਕੇਦਾਰ, ਹਰਮੇਸ਼ ਕੁਮਾਰ ਨਿੱਕਾ, ਰੌਸ਼ਨ ਲਾਲ, ਪਵਨ, ਭੀਮ ਚੰਦ, ਮਨੂ ਚੇਚੀ, ਤਰਸੇਮ ਲਾਲ, ਸੁਭਾਸ਼ ਚੰਦ ਅਤੇ ਮਨਜੀਤ ਸਿਆਨ ਸਮੇਤ ਹੋਰ ਆਗੂ ਹਾਜ਼ਰ ਸਨ।

Advertisement

Advertisement
×