‘ਆਪ’ ਨੇ ਕਿਸਾਨਾਂ ਨੂੰ ਵਰਤ ਕੇ ਸਰਕਾਰ ਬਣਾਈ: ਰਾਜੇਵਾਲ : The Tribune India

‘ਆਪ’ ਨੇ ਕਿਸਾਨਾਂ ਨੂੰ ਵਰਤ ਕੇ ਸਰਕਾਰ ਬਣਾਈ: ਰਾਜੇਵਾਲ

‘ਆਪ’ ਨੇ ਕਿਸਾਨਾਂ ਨੂੰ ਵਰਤ ਕੇ ਸਰਕਾਰ ਬਣਾਈ: ਰਾਜੇਵਾਲ

ਪੱਤਰ ਪ੍ਰੇਰਕ
ਫਗਵਾੜਾ, 30 ਸਤੰਬਰ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਦੀ ਚਿੰਤਾ ਘੱਟ ਤੇ ਹਰ ਪਾਰਟੀ ਨੂੰ ਪੰਜਾਬ ’ਚੋਂ ਕੋਈ ਨਾ ਕੋਈ ਲਾਹਾ ਖੱਟਣ ਦੀ ਹੀ ਲਾਲਸਾ ਹੈ। ਅੱਜ ਇੱਥੇ ਦਾਣਾ ਮੰਡੀ ਵਿਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਪੰਜਾਬ ਦੇ ਕਿਸਾਨਾਂ ਨੂੰ ਵਰਤ ਕੇ ਸਰਕਾਰ ਬਣਾ ਲਈ ਹੈ ਤੇ ਪੰਜਾਬ ’ਚ ਪਰ ਅਜੇ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਖਣਨ ਵੀ ਉਸੇ ਤਰ੍ਹਾਂ ਹੋ ਰਹੀ ਹੈ ਤੇ ਸਿੱਖਿਆ ਦਾ ਵੀ ਮੰਦਾ ਹਾਲ ਹੈ। ਨਸ਼ਿਆਂ ਦਾ ਕਾਰੋਬਾਰ ਵੀ ਉਸੇ ਤਰ੍ਹਾਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜਥੇਬੰਦੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਰਗੇ ਸੰਘਰਸ਼ ਵੀ ਕਿਸਾਨੀ ਇਕੱਠ ਕਰ ਕੇ ਹੀ ਜਿੱਤੇ ਗਏ ਹਨ। ਉਨ੍ਹਾਂ ਹੋਰ ਮੁੱਦਿਆ ਤੇ ਵੀ ਚਰਚਾ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All