ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ਨੂੰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸੱਚ ਦੀ ਜਿੱਤ ਕਰਾਰ ਦਿੱਤਾ ਹੈ। ਅਕਾਲੀ ਆਗੂ ਦੀ ਰਿਹਾਈ ’ਤੇ ਪਾਰਟੀ ਕਾਰਕੁਨਾਂ ਵੱਲੋਂ ਸ੍ਰੀ ਬਾਜਵਾ ਦੀ ਰਿਹਾਇਸ਼ ’ਤੇ ਖੁਸ਼ੀ ਵਿੱਚ ਲੱਡੂ ਵੰਡੇ ਗਏੇ। ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਸਿਆਸੀ ਬਦਲਾਖੋਰੀ ਉੱਤਰ ਆਈ ਹੈ ਅਤੇ ਆਪਣੇ ਵਿਰੋਧੀਆਂ ਦੀ ਆਵਾਜ਼ ਨੂੰ ਬੰਦ ਕਰਨ ਲਈ ਅਕਾਲੀ ਆਗੂਆਂ ਖਿਲਾਫ਼ ਸਾਜਿਸ਼ਾਂ ਰਚ ਕੇ ਝੂਠੇ ਕੇਸ ਦਰਜ਼ ਕਰਕੇ ਜੇਲ੍ਹਾਂ ਅੰਦਰ ਡੱਕ ਰਹੀ ਹੈ। ਆਗੂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਮਜੀਠੀਆ ਵੱਲੋਂ ‘ਆਪ’ ਸਰਕਾਰ ਦੀਆਂ ਗ਼ਲਤ ਨੀਤੀਆਂ ਨੂੰ ਜਿੱਥੇ ਲੋਕਾਂ ਦੀ ਕਚਹਿਰੀ ਵਿੱਚ ਰੱਖਿਆ ਗਿਆ, ਉੱਥੇ ਹੀ ‘ਆਪ’ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੀ ਗਈ ਵਾਅਦਾਖ਼ਿਲਾਫ਼ੀ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ ਜਿਸ ਤੋਂ ਘਬਰਾਈ ‘ਆਪ’ ਸਰਕਾਰ ਨੇ ਸ੍ਰੀ ਮਜੀਠੀਆ ਨੂੰ ਕਥਿਤ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਭੇਜ ਦਿੱਤਾ ਪਰ ਸੱਤ ਮਹੀਨਿਆਂ ਦੌਰਾਨ ਸਰਕਾਰ ਮਜੀਠੀਆ ਖ਼ਿਲਾਫ਼ ਕੋਈ ਵੀ ਸਬੂਤ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ। ਇਸ ’ਤੇ ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ ਉਨ੍ਹਾਂ ਦੀ ਜ਼ਮਾਨਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਇਸ ਮੌਕੇ ਗੁਰਜਿੰਦਰ ਸਿੰਘ ਚੱਕ, ਰਾਣਾ ਰਣਵੀਰ ਸਿੰਘ, ਬਲਰਾਜ ਸਿੰਘ ਚੌਹਾਨ, ਅਜਮੇਰ ਸਿੰਘ ਸਹੋਤਾ, ਜਪਿੰਦਰ ਅਟਵਾਲ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਰਵਿੰਦਰਪਾਲ ਸਿੰਘ ਮਿੰਟੂ, ਸਤਵਿੰਦਰ ਸਿੰਘ, ਕੁਲਦੀਪ ਸਿੰਘ ਢੱਡੇ, ਸੁਖਵਿੰਦਰ ਸਿੰਘ ਔਜਲਾ ਆਦਿ ਵੀ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

