ਪੰਜਾਬ ’ਚ ਹੜ੍ਹਾਂ ਲਈ ‘ਆਪ’ ਸਰਕਾਰ ਜ਼ਿੰਮੇਵਾਰ: ਚੰਨੀ
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨਾਲ ਬਲਾਕ ਲੋਹੀਆਂ ਖਾਸ ਦੇ ਦਰਿਆ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਹੜ੍ਹ ਦੀ ਲਪੇਟ ਵਿੱਚ ਆਏ ਗੱਟਾ ਮੁੰਡੀ ਕਾਸੂ,...
Advertisement
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨਾਲ ਬਲਾਕ ਲੋਹੀਆਂ ਖਾਸ ਦੇ ਦਰਿਆ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਹੜ੍ਹ ਦੀ ਲਪੇਟ ਵਿੱਚ ਆਏ ਗੱਟਾ ਮੁੰਡੀ ਕਾਸੂ, ਲੱਖੂ ਦੀਆਂ ਛੰਨਾਂ ਅਤੇ ਧੱਕਾ ਬਸਤੀ ਦੇ ਪੀੜਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਸ੍ਰੀ ਚੰਨੀ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਹੜ੍ਹਾਂ ਨਾਲ ਨਜਿਠਣ ਲਈ ਅਗਾਊਂ ਪ੍ਰਬੰਧ ਕੀਤੇ ਹੁੰਦੇ ਤਾਂ ਇਹ ਹਾਲਾਤ ਨਹੀਂ ਸਨ ਹੋਣੇ। ਉਨ੍ਹਾਂ ਕਿਹਾ ਕਿ ‘ਆਪ’ ਦੇ ਆਗੂ ਪੰਜਾਬ ਨੂੰ ਬਰਬਾਦ ਕਰ ਦੇਣਗੇ। ਇਸ ਮੌਕੇ ਸੁਖਦੀਪ ਸਿੰਘ ਕੰਗ (ਸੋਨੂੰ), ਦੀਪੂ ਸੈਦਪੁਰੀ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜਾਰ ਸਿੰਘ ਥਿੰਦ ਅਤੇ ਕਾਂਗਰਸ ਦੇ ਹੋਰ ਅਨੇਕਾਂ ਵਰਕਰ ਉਨ੍ਹਾਂ ਦੇ ਨਾਲ ਸਨ।
Advertisement
Advertisement