DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਆਪਣੇ ਮੂਲ ਸਿਧਾਂਤਾਂ ਤੋਂ ਭਟਕੀ: Shwait Malik

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਨੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨੇ ਸੇਧੇ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਸ਼ਵੇਤ ਮਲਿਕ ਅਤੇ ਹੋਰ। -ਫੋਟੋ: ਮਲਕੀਅਤ ਸਿੰਘ
Advertisement

ਅੱਜ ਇੱਥੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰਾਂ ਨੂੰ ‘ਗੱਦਾਰ’ ਕਹਿਣ ’ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਪਾਰਟੀਆਂ ਤੋਂ ਆਮ ਆਦਮੀ ਪਾਰਟੀ ਵਿੱਚ ਆਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ‘ਆਪ’ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ ਵੀ ਕੀ ਗੱਦਾਰ ਹਨ।

ਮਲਿਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਅੰਦਰ ਹਾਲ ਹੀ ਵਿੱਚ ਵੱਡਾ ਰਾਜਸੀ ਘਟਨਾਕ੍ਰਮ ਵਾਪਰਿਆ ਹੈ, ਜਿਸ ਨੂੰ ਪਾਰਟੀ ਵਿੱਚ ਵੱਡੀ ਹਲਚਲ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਪਾਰਟੀ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਅਰਵਿੰਦ ਕੇਜਰੀਵਾਲ ਦੀ ਤਾਨਾਸ਼ਾਹੀ ਹੈ। ਮਲਿਕ ਨੇ ਦੱਸਿਆ ਕਿ ਹਾਲ ਹੀ ਵਿੱਚ ਰਾਘਵ ਚੱਢਾ, ਸੰਦੀਪ ਪਾਠਕ, ਹਰਭਜਨ ਸਿੰਘ ਅਤੇ ਸਵਾਤੀ ਮਾਲੀਵਾਲ ਸਣੇ ‘ਆਪ’ ਦੇ 7 ਰਾਜ ਸਭਾ ਮੈਂਬਰਾਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਨ੍ਹਾਂ ਮੈਂਬਰਾਂ ਨੇ ਪਾਰਟੀ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ।

Advertisement

ਇਸ ਕਾਰਨ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਪ੍ਰਸ਼ਾਂਤ ਭੂਸ਼ਣ, ਕੁਮਾਰ ਵਿਸ਼ਵਾਸ, ਯੋਗੇਂਦਰ ਯਾਦਵ, ਕਿਰਨ ਬੇਦੀ, ਸ਼ਾਜੀਆ ਇਲਮੀ, ਧਰਮਵੀਰ ਗਾਂਧੀ, ਹਰਵਿੰਦਰ ਖਾਲਸਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰੀਤ ਘੁੱਗੀ, ਅਲਕਾ ਲਾਂਬਾ ਸਣੇ ਕਈ ਵੱਡੇ ਨੇਤਾ ਪਾਰਟੀ ਛੱਡ ਕੇ ਚਲੇ ਗਏ। ਉਨ੍ਹਾਂ ਕਿਹਾ ਕਿ 2025 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੱਥੋਂ ਕਰਾਰੀ ਹਾਰ ਅਤੇ ਕੇਜਰੀਵਾਲ ਤੇ ਸਿਸੋਦੀਆ ਦੇ ਹਾਰ ਜਾਣ ਤੋਂ ਬਾਅਦ, ਅਤੇ ਹੁਣ ਰਾਜ ਸਭਾ ਵਿੱਚ ਇਸ ਟੁੱਟ ਤੋਂ ਬਾਅਦ ਆਮ ਆਦਮੀ ਪਾਰਟੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

Advertisement

ਮਲਿਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮੂਲ ਸਿਧਾਂਤਾਂ ਤੋਂ ਭਟਕ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਭਾਜਪਾ ਸੀਨੀਅਰ ਆਗੂ ਰਾਕੇਸ਼ ਰਾਠੌਰ, ਕੇ ਡੀ ਭੰਡਾਰੀ, ਰਮਨ ਪੱਬੀ, ਕਰਮਜੀਤ ਕੌਰ ਚੌਧਰੀ, ਅਸ਼ੋਕ ਸਰੀਨ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਜ਼ਿਲ੍ਹਾ ਸਕੱਤਰ ਅਤੇ ਮੀਡੀਆ ਇੰਚਾਰਜ ਅਮਿਤ ਭਾਟੀਆ ਮੌਜੂਦ ਸਨ।

Advertisement
×