DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੀ ਨਹੀਂ ਉਤਰੀ: ਹਰਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੀ ਇਕੱਤਰਤਾ ਗਰੇਟ ਪੰਜਾਬ ਸੈਲੀਬਰੇਸ਼ਨ ਵਿੱਚ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਆ ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਸ਼ਾਮਿਲ ਹੋਏ। ਉਨ੍ਹਾਂ ਪਾਰਟੀ ਦੀ ਭਵਿੱਖ ਦੀ ਰਣਨੀਤੀ...

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੀ ਇਕੱਤਰਤਾ ਗਰੇਟ ਪੰਜਾਬ ਸੈਲੀਬਰੇਸ਼ਨ ਵਿੱਚ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਆ ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਸ਼ਾਮਿਲ ਹੋਏ। ਉਨ੍ਹਾਂ ਪਾਰਟੀ ਦੀ ਭਵਿੱਖ ਦੀ ਰਣਨੀਤੀ ਤੇ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤ ’ਤੇ ਵਿਚਾਰ ਸਾਂਝੇ ਕੀਤੇ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦਾ ਮੁੱਖ ਮਕਸਦ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਣਾ ਹੈ। ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਭਗੌੜਿਆਂ ਨੂੰ ਪੰਥ ਦਰਦੀ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ। ਦਲ ਆਉਣ ਵਾਲੇ ਸਮੇਂ ਵਿੱਚ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਆਪਣੀ ਪਕੜ ਮਜ਼ਬੂਤ ਕਰੇਗਾ।

ਇਸ ਮੌਕੇ ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਛੋਟੇਪੁਰ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਕੱਤਰ ਜਨਰਲ ਗੁਰ ਪ੍ਰਤਾਪ ਸਿੰਘ ਵਡਾਲਾ, ਸਾਬਕਾ ਸਪੀਕਰ ਰਵੀ ਇੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਆ, ਹਰਜੀਤ ਕੌਰ ਤਲਵੰਡੀ, ਬਾਬਾ ਗੁਰਦੇਵ ਸਿੰਘ, ਜਰਨੈਲ ਸਿੰਘ ਗੜ੍ਹਦੀਵਾਲ, ਸੁਖਦੇਵ ਸਿੰਘ ਫਗਵਾੜਾ, ਅਵਤਾਰ ਸਿੰਘ ਜੌਹਲ, ਸੁਖਵਿੰਦਰ ਸਿੰਘ ਮੂਨਕ ਨੇ ਸੰਬੋਧਨ ਕੀਤਾ। ਇਸ ਮੌਕੇ ਹਰਬੰਸ ਸਿੰਘ ਮੰਝਪੁਰ, ਨਿਰਮਲ ਸਿੰਘ ਚੀਫ, ਗੁਰਦੇਵ ਸਿੰਘ ਜੌੜਾ, ਮਦਨ ਮੋਹਨ ਸਿੰਘ ਮੂਸਾ, ਕੁਲਵਿੰਦਰ ਸਿੰਘ ਜੰਡਾ, ਮਹਿੰਦਰ ਸਿੰਘ ਮੋਰਾਂਵਾਲੀ, ਮਹਾਂ ਸਿੰਘ, ਤਲਵਿੰਦਰ ਸਿੰਘ ਰਾਏਪੁਰ, ਜਸਵਿੰਦਰ ਸਿੰਘ, ਤਰਸੇਮ ਸਿੰਘ ਜੱਸੋਵਾਲ, ਰਤਨ ਸਿੰਘ ਖੋਖਰ, ਕੁਲਵੰਤ ਸਿੰਘ ਬਰਿਆਲ ਆਦਿ ਹਾਜ਼ਰ ਸਨ।

Advertisement

Advertisement
Advertisement
×