ਸ਼ਹਿਰਾਂ ਵਾਂਗ ਪਿੰਡਾਂ ਦਾ ਵਿਕਾਸ ਕਰ ਰਹੀ ਹੈ ‘ਆਪ’: ਬਲਕਾਰ ਸਿੰਘ
ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ। ਵਿਧਾਇਕ ਬਲਕਾਰ ਸਿੰਘ ਨੇ ਇੱਥੇ ਦਫ਼ਤਰ ਵਿੱਚ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ...
Advertisement
ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ। ਵਿਧਾਇਕ ਬਲਕਾਰ ਸਿੰਘ ਨੇ ਇੱਥੇ ਦਫ਼ਤਰ ਵਿੱਚ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੰਕਰੀਟ ਦੀਆਂ ਗਲੀਆਂ, ਡਰੇਨੇਜ, ਸੀਵਰੇਜ, ਕਮਿਊਨਿਟੀ ਹਾਲ ਦੀ ਉਸਾਰੀ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਛੱਪੜਾਂ ਦੇ ਨਵੀਨੀਕਰਨ ਦੇ ਕੰਮ ਕਰਵਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾ ਨੂੰ ਅਣਗੌਲਿਆਂ ਕੀਤਾ ਸੀ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਗੁਣਵੱਤਾ ਦਾ ਖ਼ਿਆਲ ਰੱਖਦੇ ਹੋਏ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
Advertisement
Advertisement
×