ਰਾਹਤ ਕਾਰਜਾਂ ਵਿੱਚ ਵੀ ‘ਆਪ’ ਸਿਆਸਤ ਕਰ ਰਹੀ -ਲੋਹਗੜ੍ਹ
ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਰਾਹਤ ਕਾਰਜਾਂ ਵਿੱਚ ਵੀ ਸਿਆਸਤ ਕਰ ਰਹੀ ਹੈ।
ਹੜ੍ਹ ਪ੍ਰਭਾਵਿਤ ਪਿੰਡ ਸ਼ੇਰੇਵਾਲਾ ਵਿਖੇ ਲੋਕਾਂ ਦੀ ਸਾਰ ਲੈਣ ਅਤੇ ਰਾਹਤ ਸਮੱਗਰੀ ਦੀ ਵੰਡ ਕਰਨ ਪੁੱਜੇ ਸਾਬਕਾ ਹਲਕਾ ਵਿਧਾਇਕ ਕਾਕਾ ਲੋਹਗੜ੍ਹ ਨੇ ਕਿਹਾ ਕਿ ਪਿੰਡ ਦੇ ਵਿਰੋਧੀ ਧਿਰ ਦੇ ਲੋਕਾਂ ਨਾਲ ‘ਆਪ’ ਆਗੂਆਂ ਵਲੋਂ ਜਿਸ ਤਰ੍ਹਾਂ ਪੱਖਪਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਉਹ ਬੇਹੱਦ ਦੁਖਦਾਈ ਅਤੇ ਸ਼ਰਮਸਾਰ ਕਰਨ ਵਾਲਾ ਹੈ।
ਪਿੰਡ ਦੇ ਉਨ੍ਹਾਂ ਨੂੰ ਦੱਸਿਆ ਕਿ ਪ੍ਰਸ਼ਾਸਨ ਵਲੋਂ ਮੁੱਹਈਆ ਕਰਵਾਈ ਗਈ ਬੇੜੀ ਨੂੰ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਜ਼ਬਰੀ ਖੋਹਕੇ ਆਪਣੇ ਸਮੱਰਥਕਾਂ ਨੂੰ ਦੇਣ ਤੋਂ ਇਲਾਵਾ ਉਨ੍ਹਾਂ ਦੇ ਸਮੱਰਥਕ ਘਰਾਂ ਦੀ ਬਿਜਲੀ ਸਪਲਾਈ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪਿੰਡ ਵਿੱਚ ਨਵੀਂ ਬੇੜੀ ਭੇਜੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਲੋਹਗੜ੍ਹ ਪਰਿਵਾਰ ਅਤੇ ਸਮੁੱਚੀ ਕਾਂਗਰਸ ਪਾਰਟੀ ਇਸ ਮੁਸੀਬਤ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਸਾਬਕਾ ਵਿਧਾਇਕ ਅਤੇ ਪਾਰਟੀ ਆਗੂਆਂ ਨੇ ਹੋਰਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ।