ਫਗਵਾੜਾ: ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ ਉਨ੍ਹਾਂ ਦੇ ਪਿੰਡ ਪੁੱਜੇ ਤੇ ਪਰਿਵਾਰਕ ਮੈਂਬਰਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਮਾਨ ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਮੁਆਫ਼ ਨਹੀਂ ਕਰੇਗੀ ਤੇ ਉਨ੍ਹਾਂ ਨੂੰ ਕਰਨੀ ਦੀ ਸਜ਼ਾ ਹਰ ਹਾਲ ’ਚ ਭੋਗਣੀ ਪਵੇਗੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਬਹੁਤ ਘੱਟ ਸਮੇਂ ਵਿੱਚ ਜੋ ਤਰੱਕੀ ਕੀਤੀ ਤੇ ਦੇਸ਼ ਦੁਨੀਆ ’ਚ ਆਪਣੇ ਪਰਿਵਾਰ, ਪਿੰਡ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਉਹ ਮਿਸਾਲ ਹੈ। -ਪੱਤਰ ਪ੍ਰੇਰਕ