DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP ਆਗੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਕਿਸਾਨਾਂ ਨੇ ਖਨੌਰੀ ਬਾਰਡਰ ਤੋਂ ਚੋਰੀ ਹੋਏ 3.77 ਕਰੋੜ ਦੇ ਸਾਮਾਨ ਦੀ ਭਰਪਾਈ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
‘ਆਪ’ ਆਗੂ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਕਿਸਾਨ। -ਫੋਟੋ: ਜਗਜੀਤ
Advertisement

ਕਿਸਾਨ ਮਜ਼ਦਰ ਹਿੱਤਕਾਰੀ ਸਭਾ ਵਲੋਂ ਪਿੰਡ ਪੁਰਾਣਾ ਭੰਗਾਲਾ ਵਿੱਚ ਲੋਕ ਮਿਲਣੀ ਕਰਨ ਪੁੱਜੇ ‘ਆਪ’ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਅਤੇ ਮੁੱਖ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਹਲਕਾ ਇੰਚਾਰਜ ਨੂੰ ਪੁੱਛੇ ਸਵਾਲਾਂ ਦਾ ਕੋਈ ਜਵਾਬ ਨਾ ਆਇਆ। ਇਸ ਮੌਕੇ ਸਭਾ ਦੇ ਆਗੂਆਂ ਨੇ ਦੱਸਿਆ ਕਿ ਖਨੌਰੀ ਬਾਰਡਰ ਉੱਤੇ ਕਿਸਾਨਾਂ ਦਾ ਲਗਪਗ 3.77 ਕਰੋੜ ਦਾ ਸਾਮਾਨ ਚੋਰੀ ਹੋਇਆ ਸੀ, ਜਿਸ ਦੀ ਭਰਪਾਈ ਸਰਕਾਰ ਵਲੋਂ ਹਾਲੇ ਤੱਕ ਵੀ ਨਹੀਂ ਕੀਤੀ ਗਈ। ਕਿਸਾਨੀ ਸੰਘਰਸ਼ ਦੌਰਾਨ ਦਰਜ ਕੇਸ ਹਾਲੇ ਤੱਕ ਰੱਦ ਨਹੀਂ ਕੀਤੇ ਗਏ, ਲੈਂਡ ਪੂਲਿੰਗ ਪਾਲਿਸੀ ਮੁੜ ਲਿਆਂਦੀ ਜਾ ਰਹੀ ਹੈ, ਵਿਰੋਧ ਦੇ ਬਾਵਜੂਦ ਸਮਾਰਟ ਮੀਟਰ ਲਾਏ ਜਾ ਰਹੇ ਹਨ, ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਕੀਤੇ ਚੋਣ ਵਾਅਦੇ ਅਨੁਸਾਰ ਬਾਸਮਤੀ, ਮੂੰਗੀ, ਸਰ੍ਹੋਂ, ਆਲੂ ਅਤੇ ਮੂੰਗੀ ਉੱਤੇ ਐੱਮ ਐੱਸ ਪੀ ਲਾਗੂ ਕਰ ਕੇ ਇਸ ਦੀ ਕੀਮਤ ਲਈ ਗਾਰੰਟੀ ਕਾਨੂੰਨ ਲਾਗੂ ਕਰੇ। ਕਿਸਾਨਾਂ ’ਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ ਅਤੇ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵਿਰੋਧ ਕੀਤਾ ਜਾਵੇਗਾ ਅਤੇ ਤਿੱਖਾ ਸੰਘਰਸ਼ ਵਿੱਢ ਦਿੱਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂ ਰਣਦੀਪ ਸਿੰਘ ਧਨੋਆ, ਕੁਲਵਿੰਦਰ ਸਿੰਘ ਮੰਝਪੁਰ, ਹਰਬੰਸ ਸਿੰਘ, ਨਰਿੰਦਰ ਸਿੰਘ ਨਾਹਰਪੁਰ, ਮਾਸਟਰ ਰਵਿੰਦਰ ਸਿੰਘ ਕੁੱਲੀਆਂ, ਰਜਿੰਦਰ ਸਿੰਘ, ਮੱਖਣ ਸਿੰਘ, ਸਰਵਣ ਸਿੰਘ ਕੋਟਲੀ ਆਦਿ ਹਾਜ਼ਰ ਸਨ।

Advertisement

Advertisement

Advertisement
×