DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bhajji and Mittal ਵਿਰੁੱਧ ‘ਆਪ’ ਦਾ ਵਿਰੋਧ ਪ੍ਰਦਰਸ਼ਨ

ਸੀ ਆਰ ਪੀ ਐੱਫ ਕਾਰਨ ਘਰਾਂ ਤੱਕ ਨਾ ਪਹੁੰਚ ਸਕੇ ਪ੍ਰਦਰਸ਼ਨਕਾਰੀ; ‘ਅਾਪ’ ਵਰਕਰਾਂ ਅਤੇ ਪੁਲੀਸ ਵਿਚਾਲੇ ਝਡ਼ਪ

  • fb
  • twitter
  • whatsapp
  • whatsapp
featured-img featured-img
ਜਲੰਧਰ ਵਿੱਚ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦਾ ਪੁਤਲਾ ਸਾੜਦੇ ਹੋਏ ‘ਆਪ’ ਵਰਕਰ ਅਤੇ ਆਗੂ। -ਫੋਟੋ: ਸਰਬਜੀਤ ਸਿੰਘ
Advertisement

ਸਥਾਨਕ ‘ਆਪ’ ਵਰਕਰਾਂ ਨੇ ਲਵਲੀ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ, ਜਿਨ੍ਹਾਂ ਨੂੰ ‘ਆਪ’ ਸਰਕਾਰ ਨੇ ਰਾਜ ਸਭਾ ਭੇਜਿਆ ਸੀ, ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਵਿਰੋਧ ਕੀਤਾ।‘ਆਪ’ ਦੇ ਜ਼ਿਲ੍ਹਾ ਸ਼ਹਿਰੀ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਪੰਜਾਬ ‘ਆਪ’ ਸਰਕਾਰ ਨੇ ਚੁਣਿਆ ਸੀ। ਇਨ੍ਹਾਂ ਨੇ ਨਾ ਤਾਂ ਰਾਜ ਸਭਾ ਵਿੱਚ ਪੰਜਾਬ ਦੇ ਮੁੱਦੇ ਚੁੱਕੇ ਅਤੇ ਨਾ ਹੀ ਪਾਰਟੀ ਪ੍ਰਤੀ ਵਫ਼ਾਦਾਰੀ ਦਿਖਾਈ। ਪ੍ਰਦਰਸ਼ਨ ਦੌਰਾਨ ‘ਆਪ’ ਵਰਕਰਾਂ ਨੇ ਅਸ਼ੋਕ ਮਿੱਤਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਫਿਰ ਉਨ੍ਹਾਂ ਨੇ ਸ਼ਹਿਰ ਦੇ ਲਵਲੀ ਸਵੀਟਸ ਦੇ ਗੇਟ ’ਤੇ ਲਾਲ ਪੇਂਟ ਨਾਲ ਦੇਸ਼ਧ੍ਰੋਹੀ ਲਿਖਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨ ਦੌਰਾਨ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਕਾਰਨ ਵਰਕਰਾਂ ਅਤੇ ਪੁਲੀਸ ਵਿਚਕਾਰ ਝੜਪਾਂ ਹੋਈਆਂ। ‘ਆਪ’ ਵਰਕਰਾਂ ਨੇ ਛੋਟੀ ਬਾਰਾਂਦਰੀ ਸਥਿਤ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਦੇ ਘਰ ਦੇ ਬਾਹਰ ਪੰਜਾਬ ਦੇ ਗੱਦਾਰ ਲਿਖੇ ਪੋਸਟਰ ਲਹਿਰਾਏ। ‘ਆਪ’ ਵਰਕਰਾਂ ਨੂੰ ਰੋਕਣ ਲਈ, ਪੰਜਾਬ ਪੁਲੀਸ ਨੇ ਘਰ ਦੇ ਬਾਹਰ ਬੈਰੀਕੇਡ ਲਗਾਏ। ਨਤੀਜੇ ਵਜੋਂ, ਅੱਜ ਸਵੇਰੇ ਤਾਇਨਾਤ ਸੀ ਆਰ ਪੀ ਐੱਫ ਜਵਾਨਾਂ ਨੇ ਵਰਕਰਾਂ ਨੂੰ ਗੇਟ ਦੇ ਨੇੜੇ ਜਾਣ ਤੋਂ ਰੋਕਿਆ। ਇਸ ਵਿਰੋਧ ਪ੍ਰਦਰਸ਼ਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ, ਕੈਂਟ ਹਲਕੇ ਦੇ ਸਾਰੇ ਬਲਾਕ ਪ੍ਰਧਾਨਾਂ, ਕੌਂਸਲਰਾਂ, ਸਰਪੰਚਾਂ ਅਤੇ ਅਹੁਦੇਦਾਰਾਂ ਨੂੰ ਲਾਜ਼ਮੀ ਤੌਰ ’ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸਨ, ਹਰੇਕ ਮੈਂਬਰ ਨੂੰ ਆਪਣੇ ਨਾਲ ਘੱਟੋ-ਘੱਟ 15 ਸਾਥੀ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਬਾਗੀ ਸੰਸਦ ਮੈਂਬਰਾਂ ਦੇ ਪੁਤਲੇ ਫੂਕੇ

ਨਕੋਦਰ/ ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ‘ਆਪ’ ਵਰਕਰਾਂ ਨੇ ਨਕੋਦਰ ਵਿੱਚ ਵਿਧਾਇਕਾ ਇੰਦਰਜੀਤ ਕੌਰ ਮਾਨ ਅਤੇ ਸ਼ਾਹਕੋਟ ’ਚ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ‘ਆਪ’ ਵਿੱਚੋਂ ਬਗਾਵਤ ਕਰਕੇ ਭਾਜਪਾ ਵਿਚ ਸ਼ਾਮਲ ਹੋਏ 7 ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕੇ। ਵਿਧਾਇਕਾ ਮਾਨ ਨੇ ਕਿਹਾ ਕਿ ਰਾਜਸੀ ਲਾਭ ਲੈਣ ਲਈ ਇਨ੍ਹਾਂ ਵੱਲੋਂ ਕੀਤੀ ਗਈ ਦਲ ਬਦਲੀ ਲੋਕਤੰਤਰੀ ਕਦਰਾਂ ਕੀਮਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਰੋਧੀ ਪਾਰਟੀਆਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਤੋੜ ਕੇ ਆਪਣੀ ਤਾਕਤ ਵਧਾਉਣ ਦੀ ਕੋਸ਼ਿਸ਼ ਕਰਦੀ ਹੈ, ਜੋ ਜਮਹੂਰੀ ਪ੍ਰਕਿਰਿਆ ਲਈ ਖਤਰਨਾਕ ਰੁਝਾਨ ਹੈ। ਪਿੰਦਰ ਪੰਡੋਰੀ ਨੇ ਕਿਹਾ ਕਿ ਜੇ ਭਾਜਪਾ ਨੇ ਇਸੇ ਤਰ੍ਹਾਂ ਦੀ ਰਾਜਨੀਤੀ ਜਾਰੀ ਰੱਖੀ ਤਾਂ ‘ਆਪ’ ਆਉਣ ਵਾਲੇ ਸਮੇਂ ’ਚ ਇਸ ਦਾ ਕਰਾਰਾ ਜਵਾਬ ਦੇਵੇਗੀ।

Advertisement
Advertisement
×