ਬਿਜਲੀ ਦਰਾਂ ’ਚ ਵਾਧੇ ਖ਼ਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ

ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਪਿੰਡ-ਪਿੰਡ ਜਾਗਰੂਕਤਾ ਮੁਹਿੰਮ ਵਿੱਢਣ ਦਾ ਐਲਾਨ

ਬਿਜਲੀ ਦਰਾਂ ’ਚ ਵਾਧੇ ਖ਼ਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ

ਹੁਸ਼ਿਆਰਪੁਰ ਦੇ ਕਣਕ ਮੰਡੀ ਚੌਕ ਵਿੱਚ ਪ੍ਰਦਰਸ਼ਨ ਕਰਦੇ ਹੋਏ ‘ਆਪ’ ਵਰਕਰ।

ਹਰਪ੍ਰੀਤ ਕੌਰ

ਹੁਸ਼ਿਆਰਪੁਰ, 7 ਅਪਰੈਲ

ਬਿਜਲੀ ਬਿੱਲਾਂ ’ਚ ਕੀਤੇ ਭਾਰੀ ਵਾਧੇ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ (ਆਪ) ਵੱਲੋਂ ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਦੀ ਅਗਵਾਈ ਹੇਠ ਕਣਕ ਮੰਡੀ ਚੌਕ ਵਿੱਚ ਬਿਜਲੀ ਬਿੱਲਾਂ ਫ਼ੂਕ ਕੇ ਪ੍ਰਦਰਸ਼ਨ ਕੀਤਾ ਗਿਆ। ਸੰਦੀਪ ਸੈਣੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ’ਚ ਸਭ ਤੋਂ ਵੱਧ ਮਹਿੰਗੀ ਬਿਜਲੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤਰ੍ਹਾਂ-ਤਰ੍ਹਾਂ ਦੇ ਟੈਕਸ ਲਗਾ ਕੇ ਸੂਬੇ ਦੇ ਲੋਕਾਂ ਨੂੰ ਲੁੱਟ ਰਹੀ ਹੈ। ਸ੍ਰੀ ਸੈਣੀ ਨੇ ਕਿਹਾ ਕਿ ਕੈਪਟਨ ਸਰਕਾਰ ਦੁਆਰਾ ਸੂਬੇ ਦੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਖਸੁੱਟ ਨੂੰ ਹੁਣ ਹੋਰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਅੰਦਰ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ। ਪ੍ਰਦਰਸ਼ਨ ਵਿਚ ਅਜੇ ਵਰਮਾ, ਖੁਸ਼ੀ ਰਾਮ ਧੀਮਾਨ, ਨਵਜੋਤ ਕੌਰ, ਮਨੀ ਗੋਗੀਆ, ਕੁਲਵਿੰਦਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਰਣਜੀਤ ਸਿੰਘ, ਚਰਨਜੀਤ ਸਿੰਘ ਚੰਨੀ ਅਤੇ ਕਰਮਜੀਤ ਸਿੰਘ ਬੱਬੂ ਮੌਜੂਦ ਸਨ।

ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਆਮ ਆਦਮੀ ਪਾਰਟੀ ਵੱਲੋਂ ਬਿਜਲੀ ਅੰਦੋਲਨ ਦੀ ਸ਼ੁਰੂਆਤ ਵਿਧਾਨ ਸਭਾ ਆਦਮਪੁਰ ਵਿੱਚ ਬਾਲਕ ਪ੍ਧਾਨ ਪਰਮਜੀਤ ਸਿੰਘ ਰਾਜਵੰਸ, ਕੁਲਦੀਪ ਸਿੰਘ ਮਿਨਹਾਸ ਦੀ ਅਗਵਾਈ ਵਿਚ ਅਤੇ ਅਸੌਕ ਕੁਮਾਰ, ਕਮਲਜੀਤ ਦੀ ਦੇਖ-ਰੇਖ ਵਿਚ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਵਾਰ-ਵਾਰ ਵਾਧਾ ਕਰਕੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਦਾ ਵਿਰੋਧ ਕੀਤਾ ਗਿਆ ਅਤੇ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆ। ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਆਦਮਪੁਰ ਦੇ ਸਾਰੇ ਪਿੰਡਾਂ ਅਤੇ ਵਾਰਡਾਂ ਵਿੱਚ ਇਹ ਬਿੱਲ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸੋਮਨਾਥ ਦੜੌਚ, ਹਰਵਿੰਦਰ ਸਿੰਘ, ਮੰਗਾ ਰਾਮ, ਪਾਲਜੀਤ ਸਿੰਘ, ਹੁਸਨ ਲਾਲ, ਬਲਵੀਰ ਕੁਮਾਰ, ਸਾਬੀ ਆਦਮਪੁਰ, ਜੋਗਿੰਦਰ ਪਾਲ, ਜਗਤਾਰ ਸਿੰਘ, ਮੋਹਿਤ, ਵਿਮਲ, ਸੰਨੀ, ਕੁਲਵਿੰਦਰ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ ਅਤੇ ਇੰਦਰਜੀਤ ਤੰਨਾ ਹਾਜ਼ਰ ਸਨ।

ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਆਮ ਆਦਮੀ ਪਾਰਟੀ ਵੱਲੋਂ ਕੈਪਟਨ ਸਰਕਾਰ ਦੀ ਮਹਿੰਗੀ ਬਿਜਲੀ ਵਿਰੁੱਧ ਮੁਹਿੰਮ ਸ਼ੁਰੂ ਕਰਦਿਆਂ ਫਤਿਹਗੜ੍ਹ ਚੂੜੀਆਂ ਵਿੱਚ ਬਿਜਲੀ ਬਿੱਲਾ ਸਾੜ ਕੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ‘ਆਪ’ ਆਗੂ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਮਹਿੰਗੀ ਬਿਜਲੀ ਤੋਂ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ ਮਹਿੰਗੇ ਬਿਜਲੀ ਬਿੱਲਾਂ ਨੂੰ ਸਾੜੇਗੀ ਅਤੇ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਪ੍ਰੀਤਮ ਸਿੰਘ ਬੱਬਲੂ, ਸਚਿਨ ਪਾਂਧੀ, ਇੰਦਰਜੀਤ ਸਿੰਘ ਪੁਰਬਾ, ਕ੍ਰਿਸ਼ਨ ਕੁਮਾਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All