ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 2 ਜਨਵਰੀ
ਆਮ ਆਦਮੀ ਪਾਰਟੀ ਬਲਾਚੌਰ ਇਕਾਈ ਦੀ ਹਲਕਾ ਪੱਧਰੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਚੇਚੀ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਲੀ ਦੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਮੌਕੇ ਸਤਨਾਮ ਜਲਾਲਪੁਰ ਨੇ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਿੱਖਿਆ, ਸਿਹਤ, ਜਲ ਸਪਲਾਈ ਅਤੇ ਬਿਜਲੀ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ।