DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਨੂੰ ਨਸ਼ਾ ਮੁਕਤ ਕਰੇਗੀ ‘ਆਪ’: ਧਾਲੀਵਾਲ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ‘ਪਿੰਡ ਦੇ ਪਹਿਰੇਦਾਰ’ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਤਹਿਤ ਪੰਜਾਬ ਦੇ ਲਗਪਗ 15 ਹਜ਼ਾਰ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀ ਜਾਵੇਗੀ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਧਾਲੀਵਾਲ।
Advertisement

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ‘ਪਿੰਡ ਦੇ ਪਹਿਰੇਦਾਰ’ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਤਹਿਤ ਪੰਜਾਬ ਦੇ ਲਗਪਗ 15 ਹਜ਼ਾਰ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਵੱਡੀ ਜਨ ਸਭਾ ਕੀਤੀ ਜਾਵੇਗੀ। ਇਸ ਵਿੱਚ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਸਣੇ ਪਿੰਡਾਂ ਦੇ ਪਹਿਰੇਦਾਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ। ਇਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਉਨ੍ਹਾਂ ‘ਟੀ ਵਿਦ ਵਾਲੰਟੀਅਰ’ ਪ੍ਰੋਗਰਾਮ ਤਹਿਤ ਅੱਜ ਅਜਨਾਲਾ ਦੇ ਵਾਰਡ ਨੰਬਰ 1, 4, 5, 7, 10 ਅਤੇ 12 ਵਿੱਚ ਲੋਕ ਮੀਟਿੰਗਾਂ ਕੀਤੀਆਂ।

ਸ੍ਰੀ ਧਾਲ਼ੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਜ਼ਬੂਤ ਕਾਰਗੁਜ਼ਾਰੀ ਸਦਕਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅਗਲੇ ਛੇ ਮਹੀਨਿਆਂ ਵਿੱਚ ਪੰਜਾਬ ਨੂੰ ਪੂਰਨ ਤੌਰ ’ਤੇ ਨਸ਼ਾ ਮੁਕਤ ਕਰ ਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪਿੰਡ-ਪਿੰਡ ਖੇਡ ਮੈਦਾਨ ਅਤੇ ਲਾਇਬ੍ਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਸਕਾਰਾਤਮਕ ਵਾਤਾਵਰਨ ਅਤੇ ਰੁਜ਼ਗਾਰ ਦੇ ਮੌਕੇ ਮਿਲ ਸਕਣ।

Advertisement

Advertisement
Advertisement
×