ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਪਰਿਸ਼ਦ ਚੋਣਾਂ ‘ਆਪ’ ਜਿੱਤੇਗੀ: ਰਣਜੀਤ ਕੌਰ

ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ ਸਬੰਧੀ ਇਕ ਦਰਜਨ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਨਫੋਟਿਕ ਪੰਜਾਬ ਦੀ ਡਾਇਰੈਕਟਰ ਤੇ ‘ਆਪ’ ਦੀ ਮਹਿਲਾ ਵਿੰਗ ਪੰਜਾਬ ਦੀ...
ਬੀਬੀ ਰਣਜੀਤ ਕੌਰ ਕਾਕੜ ਕਲਾਂ ਜਾਣਕਾਰੀ ਸਾਂਝੀ ਕਰਦੇ ਹੋਏ-ਫੋਟੋ.ਖੋਸਲਾ
Advertisement
ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ ਸਬੰਧੀ ਇਕ ਦਰਜਨ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਨਫੋਟਿਕ ਪੰਜਾਬ ਦੀ ਡਾਇਰੈਕਟਰ ਤੇ ‘ਆਪ’ ਦੀ ਮਹਿਲਾ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਕਾਕੜ ਕਲਾਂ ਨੇ ਕਿਹਾ ਕਿ ‘ਆਪ’ ਇਨ੍ਹਾਂ ਚੋਣਾਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਕੰਮਾਂ ਦੇ ਆਧਾਰ ’ਤੇ ਲੜਕੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪਿੰਡਾਂ ਦੀਆਂ ਮੀਟਿੰਗਾਂ ਵਿਚ ਔਰਤਾਂ ਵੱਲੋਂ ਚੁੱਕੇ ਜਾਂਦੇ ਮਸਲਿਆਂ ਨੂੰ ਉਹ ਹਾਈ ਕਮਾਂਡ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਸੁਖਮਨਪ੍ਰੀਤ ਕੌਰ ਕਾਕੜ ਕਲਾਂ, ਪੀ ਏ ਮਨਦੀਪ ਸਿੰਘ ਝੀਤਾ, ਲਛਮਣ ਸਿੰਘ, ਪ੍ਰੀਤ, ਸੁੱਚਾ ਗਿੱਲ, ਦਲਬੀਰ ਸਿੰਘ ਜਾਫਰਵਾਲ ਤੇ ਮੇਜਰ ਸਿੰਘ ਆਦਿ ਹਾਜ਼ਰ ਸਨ। 

Advertisement
Advertisement
Show comments