ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਦੇ ਵਪਾਰ ਵਿੰਗ ਦੀ ਮੀਟਿੰਗ

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਬਾਰੇ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੀ ਮੀਟਿੰਗ ਹੋਈ। ਜ਼ਿਲ੍ਹਾ ਪ੍ਰਧਾਨ ਹਨੀ ਡੱਬ ਅਤੇ ਹਲਕਾ ਪ੍ਰਧਾਨ ਜਸਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਮੀਟਿੰਗ ਵਿੱਚ ਚੋਣਾਂ ਦੀ ਰਣਨੀਤੀ ਅਤੇ ਜ਼ਮੀਨੀ ਪੱਧਰ ’ਤੇ ਤਿਆਰੀਆਂ ਬਾਰੇ...
Advertisement
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਬਾਰੇ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੀ ਮੀਟਿੰਗ ਹੋਈ। ਜ਼ਿਲ੍ਹਾ ਪ੍ਰਧਾਨ ਹਨੀ ਡੱਬ ਅਤੇ ਹਲਕਾ ਪ੍ਰਧਾਨ ਜਸਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਮੀਟਿੰਗ ਵਿੱਚ ਚੋਣਾਂ ਦੀ ਰਣਨੀਤੀ ਅਤੇ ਜ਼ਮੀਨੀ ਪੱਧਰ ’ਤੇ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਨੀ ਡੱਬ ਨੇ ਸਮੂਹ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਪਾਰ ਵਿੰਗ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ਆਪਣੀ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਏਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਮੂਹ ਵਰਕਰ ਹਲਕੇ ਦੇ ਵਪਾਰੀਆਂ ਅਤੇ ਆਮ ਲੋਕਾਂ ਨਾਲ ਤਾਲਮੇਲ ਬਣਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਹਲਕਾ ਪ੍ਰਧਾਨ ਜਸਵੀਰ ਸਿੰਘ ਘੁੰਮਣ ਨੇ ਇਸ ਮੌਕੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਅੰਦਰ ਪੋਲਿੰਗ ਬੂਥਾਂ ’ਤੇ ਮਜ਼ਬੂਤ ​​ਟੀਮਾਂ ਦਾ ਗਠਨ ਕਰਨ ਤਾਂ ਜੋ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਨੇ ਵਪਾਰੀਆਂ ਦੇ ਮਸਲਿਆਂ ਬਾਰੇ ਵੀ ਵੀ ਚਰਚਾ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਵੀ ਅਜਿਹੀਆਂ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸ਼ਾਲੂ ਸੋਨੀ, ਰਾਮ ਪਾਲ ਮੇਹਸ਼ੀ ਅਤੇ ਗੁਰਮੁੱਖ ਪਾਬਲਾ ਆਦਿ ਹਾਜ਼ਰ ਸਨ।

 

Advertisement

Advertisement
Show comments