ਫਗਵਾੜਾ: ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਨਗਰ ਨਿਗਮ ਫਗਵਾੜਾ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੂੰ ਮਿਲਿਆ। ਆਮ ਆਦਮੀ ਪਾਰਟੀ ਜ਼ਿਲ੍ਹਾ ਐੱਸਸੀ ਵਿੰਗ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਕਾਰਪੋਰੇਸ਼ਨ ਦੀ ਕਾਰਗੁਜਾਰੀ ਨੂੰ ਲੈ ਕੇ ਕੁੱਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਕਾਰਨ ਅੱਜ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੂੰ ਜਾਣੂ ਕਰਵਾਇਆ ਗਿਆ ਹੈ ਤੇ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਪੱਧਰ ’ਤੇ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਅਣਗਹਿਲੀ ਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਫ਼ਦ ’ਚ ਲੀਗਲ ਸੈੱਲ ਪੰਜਾਬ ਦੇ ਸਕੱਤਰ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ, ਐਡਵੋਕੇਟ ਨਿਤਿਨ ਮੱਟੂ ਜ਼ਿਲ੍ਹਾ ਪ੍ਰਧਾਨ ਲੀਗਲ ਵਿੰਗ, ਰਾਮ ਕਿਸ਼ਨ ਭੱਟੀ, ਜਤਿੰਦਰ ਨਾਹਰ ਹਲਕਾ ਕਮੇਟੀ ਮੈਂਬਰ ਐੱਸਸੀ ਵਿੰਗ ਅਤੇ ਵਿਜੇ ਬੰਗਾ ਹਲਕਾ ਕੋਆਰਡੀਨੇਟਰ ਐੱਸਸੀ ਵਿੰਗ ਸ਼ਾਮਲ ਸਨ। -ਪੱਤਰ ਪ੍ਰੇਰਕ