‘ਆਪ’ ਦਾ ਦਿੱਲੀ ਮਾਡਲ ਫੇਲ੍ਹ: ਜੋਗਿੰਦਰ ਪਾਲ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੀ ਤਿਆਰੀ ਲਈ ਕਾਂਗਰਸ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉੱਝ ਦਰਿਆ ਤੋਂ ਪਾਰ ਪੈਂਦੇ ਬਲਾਕ ਬਮਿਆਲ ਦੇ ਕਾਂਗਰਸੀ ਵਰਕਰਾਂ ਦੀ ਬਨੀ ਲੋਧੀ ਸਥਿਤ ਕਾਂਗਰਸ ਦਫ਼ਤਰ ਵਿੱਚ ਮੀਟਿੰਗ ਕੀਤੀ। ਇਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਹਰਸ਼ ਸ਼ਰਮਾ ਅਤੇ ਸੀਨੀਅਰ ਕਾਂਗਰਸੀ ਆਗੂ ਮਾਸਟਰ ਰਣਵਿਜੇ ਸਿੰਘ ਨੇ ਕੀਤੀ ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਰੂਪ ਵਿੱਚ ਮੌਜੂਦ ਹੋਏ।
ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਲੋਕ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਦਿੱਲੀ ਮਾਡਲ ਪੂਰੀ ਤਰ੍ਹਾਂ ਫੇਲ੍ਹ ਗਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਜੋਗਿੰਦਰ ਪਾਲ ਨੇ ਕਿਹਾ ਕਿ ਅੱਜ ਸੰਭਾਵੀ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ ਅਤੇ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੁੰਦੇ ਸਾਰ ਹੀ ਜਨਤਕ ਕਰ ਦਿੱਤੀ ਜਾਵੇਗੀ।
ਇਸ ਮੌਕੇ ਸਾਬਕਾ ਚੇਅਰਮੈਨ ਤਰਸੇਮ ਲਾਲ, ਸਾਬਕਾ ਸਰਪੰਚ ਰਵਿੰਦਰ ਸ਼ਰਮਾ, ਜਗਮੋਹਨ ਸਿੰਘ, ਕਾਲੀ ਠਾਕੁਰ, ਸੁਭਾਸ਼ ਚੰਦਰ, ਮੱਖਣੂ ਬਮਿਆਲ, ਲੋਕੇਂਦਰ ਸ਼ਰਮਾ, ਬਿੱਟੂ ਮੰਝੀਰੀ, ਸਪਨਾ ਠਾਕੁਰ, ਸੁਮਨ ਲਤਾ, ਗੋਗੀ ਕਥਲੌਰ ਆਦਿ ਵੀ ਹਾਜ਼ਰ ਸਨ।
