ਹਾਦਸਿਆਂ ਨੂੰ ਸੱਦਾ ਦੇ ਰਿਹੈ ਮੈਨ ਹੋਲ ਦਾ ਟੁੱਟਿਆ ਢੱਕਣ

ਹਾਦਸਿਆਂ ਨੂੰ ਸੱਦਾ ਦੇ ਰਿਹੈ ਮੈਨ ਹੋਲ ਦਾ ਟੁੱਟਿਆ ਢੱਕਣ

ਟੁੱਟਿਆ ਹੋਇਆ ਮੈਨ ਹੋਲ ਦਾ ਢੱਕਣ। -ਫੋਟੋ: ਭਗਤ

ਕਪੂਰਥਲਾ: ਵਾਰਡ ਨੰਬਰ-15 ਵਿੱਚ ਪੈਂਦੀ ਔਜਲਾ ਫਾਟਕ ਤੋਂ ਬਰਾਸਤਾ ਐੱਸਐੱਸਕੇ ਫੈਕਟਰੀ ਤੋਂ ਨਕੋਦਰ ਜਾਣ ਵਾਲੀ ਸੜਕ ਉੱਤੇ ਅਬਰੋਲ ਫੈਕਟਰੀ ਦੇ ਨਜ਼ਦੀਕ ਸੀਵਰ ਦੇ ਮੈਨ ਹੋਲ ਦਾ ਢੱਕਣ ਕਾਫ਼ੀ ਸਮੇਂ ਤੋਂ ਟੁੱਟਿਆ ਹੋਇਆ ਹੈ। ਇਸ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ, ਪਰ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦੇ ਰਿਹਾ। ਸਥਾਨਕ ਵਾਸੀ ਪ੍ਰੇਮ ਲਾਲ, ਅੰਮ੍ਰਿਤ ਲਾਲ, ਅਸ਼ਵਨੀ ਆਦਿ ਨੇ ਪ੍ਰਸ਼ਾਸਨ ਤੋਂ ਨਵਾਂ ਢੱਕਣ ਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਮਿਊਂਸਿਪਲ ਕਾਰਪੋਰੇਸ਼ਨ ਕਪੂਰਥਲਾ ਦੇ ਕਾਰਜਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ, ਇਸ ਨੂੰ ਛੇਤੀ ਠੀਕ ਕਰਵਾ ਦਿੱਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All