ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼
ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ ਮਿਉਂਸਿਪਲ ਮੁਲਾਜ਼ਮਾਂ ਨੇ ਮੰਗਾਂ ਬਾਬਤ ਮੀਟਿੰਗ ਕੀਤੀ। ਇਸ ਵਿੱਚ ਸੇਵਾਮੁਕਤ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ। ਪੰਜਾਬ ਮਿਉਂਸਿਪਲ ਵਰਕਰਜ਼ ਯੂਨੀਅਨ ਅਤੇ ਮਿਉਂਸਿਪਲ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੇ ਸੂਬਾਈ ਆਗੂ ਸਤਨਾਮ ਸਿੰਘ ਸ਼ਾਹਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ...
ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ ਮਿਉਂਸਿਪਲ ਮੁਲਾਜ਼ਮਾਂ ਨੇ ਮੰਗਾਂ ਬਾਬਤ ਮੀਟਿੰਗ ਕੀਤੀ। ਇਸ ਵਿੱਚ ਸੇਵਾਮੁਕਤ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ। ਪੰਜਾਬ ਮਿਉਂਸਿਪਲ ਵਰਕਰਜ਼ ਯੂਨੀਅਨ ਅਤੇ ਮਿਉਂਸਿਪਲ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੇ ਸੂਬਾਈ ਆਗੂ ਸਤਨਾਮ ਸਿੰਘ ਸ਼ਾਹਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਦੀ ਆ ਰਹੀ ਹੈ। ਉਨ੍ਹਾਂ ਨੇ ਅੱਜ ਮੀਟਿੰਗ ਵਿੱਚ ਵਿਚਾਰ -ਵਟਾਂਦਰਾ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਯਕਮੁਸ਼ਤ ਲੈਣ, 01-01-2016 ਤੋਂ ਪਹਿਲਾ ਸੇਵਾਮੁਕਤ ਹੋਏ ਮੁਲਾਜ਼ਮਾਂ ਦੀ ਪੈਨਸ਼ਨ 2.59 ਫੈਕਟਰ ਅਨੁਸਾਰ ਸੋਧ ਕਰ ਕੇ ਬਕਾਏ ਲੈਣ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਬਕਾਇਆ ਕਿਸ਼ਤਾਂ ਲੈਣ, 30-10-2015 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ 450 ਦਿਨਾਂ ਦੇ ਹਿਸਾਬ ਨਾਲ ਲੀਵਇਨ-ਕੈਸ਼ਮੈਂਟ ਦੀ ਅਦਾਇਗੀ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਐੱਲ ਟੀ ਸੀ ਦਿਵਾਉਣ ਅਤੇ ਮੈਡੀਕਲ ਬਿੱਲਾਂ ਨੂੰ ਪਾਸ ਕਰਵਾਉਣ ਲਈ ਜਲਦ ਹੀ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਵਿਚ ਰਜਿੰਦਰ ਕੁਮਾਰ, ਰਸ਼ੀਦ ਮਸ਼ੀਹ, ਗੌਰਵ, ਜਸਕਰਨ ਸਿੰਘ, ਸੁਰਜੀਤ ਸਿੰਘ, ਰਾਮ ਲੁਭਾਇਆ, ਮਨਦੀਪ ਸਿੰਘ, ਜਰਨੈਲ ਸਿੰਘ ਧੰਜੂ, ਰੰਜਨਾ, ਰਾਜਵਿੰਦਰ ਕੌਰ, ਮੋਹਨ ਲਾਲ ਥਾਪਰ ਅਤੇ ਸੁਖਦੇਵ ਸਿੰਘ ਹਾਜ਼ਰ ਸਨ।

