ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਕਾਬਲੇ ਮਗਰੋਂ ਮੁਲਜ਼ਮ ਕਾਬੂ, ਪਿਸਤੌਲ ਬਰਾਮਦ

ਹੋਰ ਮਾਮਲੇ ਵਿੱਚ ਦੋ ਕਿੱਲੋ ਹੈਰੋਇਨ ਸਣੇ ਪੰਜ ਗ੍ਰਿਫ਼ਤਾਰ
ਘਟਨਾ ਵਾਲੀ ਥਾਂ ਤੋਂ ਬਰਾਮਦ ਪਿਸਤੌਲ
Advertisement

ਐਂਟੀ-ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਪੰਜਾਬ ਨੇ ਅੰਮ੍ਰਿਤਸਰ ਦਿਹਾਤੀ ਪੁਲੀਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਵਿਦੇਸ਼ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਅਤੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਗੈਂਗਸਟਰ ਜਸਵੀਰ ਸਿੰਘ ਉਰਫ਼ ਲੱਲਾ ਨੂੰ ਸੰਖੇਪ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮ ਦੇ ਕਬਜ਼ੇ ਵਿੱਚੋਂ .30 ਕੈਲੀਬਰ ਦਾ ਇੱਕ ਵਿਦੇਸ਼ੀ ਪਿਸਤੌਲ ਤੇ ਅੱਠ ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁਲਜ਼ਮ ਜੁਲਾਈ 2024 ਵਿੱਚ ਹੋਏ ਪਰਮਿੰਦਰਦੀਪ ਸਿੰਘ ਉਰਫ਼ ਪ੍ਰਿੰਸ ਦੇ ਕਤਲ ਵਿੱਚ ਲੋੜੀਂਦਾ ਸੀ। ਇੱਕ ਹੋਰ ਮਾਮਲੇ ਵਿੱਚ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮ੍ਰਿਤਸਰ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਕੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਚਾਰ 9 ਐਮਐਮ ਕੈਲੀਬਰ ਗਲੋਕ ਪਿਸਤੌਲ, ਗੋਲਾ ਬਾਰੂਦ ਅਤੇ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸ਼ਿਵਮ ਅਰੋੜਾ ਵਾਸੀ ਨਿਊ ਜਸਪਾਲ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਨਿਊ ਕਪੂਰ ਨਗਰ ਅੰਮ੍ਰਿਤਸਰ, ਅਨਮੋਲਦੀਪ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਅਭਿਸ਼ੇਕ ਸਿੰਘ ਤੇ ਕੁਲਮੀਤ ਸਿੰਘ ਵਾਸੀਆਨ ਪਿੰਡ ਢੰਡ ਤਰਨ ਤਾਰਨ ਵਜੋਂ ਹੋਈ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜਮ ਦੁਬਈ ਸਥਿਤ ਇੱਕ ਤਸਕਰ ਦੇ ਅਧੀਨ ਕੰਮ ਕਰ ਰਹੇ ਸਨ ਜੋ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਹੈ ।

Advertisement

 

ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਪੰਜ ਕਾਬੂ

ਤਰਨ ਤਾਰਨ (ਪੱਤਰ ਪ੍ਰੇਰਕ): ਥਾਣਾ ਸਿਟੀ ਨੇ ਦੇਰ ਰਾਤ ਪੰਜ ਮੁਲਜ਼ਮਾਂ ਨੂੰ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ| ਮੁਲਜ਼ਮਾਂ ਵਿੱਚ ਯਾਦਵਿੰਦਰ ਸਿੰਘ ਆਕਾਸ਼, ਗੁਰਕੀਰਤ ਸਿੰਘ ਉਰਫ਼ ਕੀਰਤ, ਜਸ਼ਨਪ੍ਰੀਤ ਸਿੰਘ ਜਸ਼ਨ, ਗੁਰਵਿੰਦਰ ਸਿੰਘ ਗੋਰਾ ਅਤੇ ਜਗਪ੍ਰੀਤ ਸਿੰਘ ਜਾਨੀ ਸ਼ਾਮਲ ਹਨ| ਪੁਲੀਸ ਨੇ ਮੁਲਜ਼ਮਾਂ ਨੂੰ ਨਾਕੇ ਦੌਰਾਨ ਕਾਬੂ ਕੀਤਾ। ਉਨ੍ਹਾਂ ਕੋਲੋਂ ਵਿਦੇਸ਼ੀ ਪਿਸਤੌਲ ਤੇ ਤਿੰਨ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ|

Advertisement
Show comments