ਲੁੱਟ-ਖੋਹ ਦੇ ਮਾਮਲੇ ’ਚ ਮੁਲਜ਼ਮ ਗ੍ਰਿਫ਼ਤਾਰ
ਪੱਤਰ ਪ੍ਰੇਰਕ ਜਲੰਧਰ, 7 ਨਵੰਬਰ ਦਿਹਾਤੀ ਪੁਲੀਸ ਨੇ ਅਪਾਹਜ ਵਿਅਕਤੀ ਤੋਂ ਲੁੱਟ-ਖੋਹ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਚੋਰੀ ਕੀਤੀ ਨਕਦੀ ਬਰਾਮਦ ਕਰ ਲਈ ਹੈ। ਮੁਲਜ਼ਮ ਦੀ ਪਛਾਣ ਰੋਹਿਤ ਵਾਸੀ ਲਾਂਬੜਾ ਥਾਣਾ ਅਧੀਨ ਪੈਂਦੇ ਪਿੰਡ ਵਡਾਲਾ ਵਜੋਂ...
Advertisement
ਪੱਤਰ ਪ੍ਰੇਰਕ
ਜਲੰਧਰ, 7 ਨਵੰਬਰ
Advertisement
ਦਿਹਾਤੀ ਪੁਲੀਸ ਨੇ ਅਪਾਹਜ ਵਿਅਕਤੀ ਤੋਂ ਲੁੱਟ-ਖੋਹ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਚੋਰੀ ਕੀਤੀ ਨਕਦੀ ਬਰਾਮਦ ਕਰ ਲਈ ਹੈ। ਮੁਲਜ਼ਮ ਦੀ ਪਛਾਣ ਰੋਹਿਤ ਵਾਸੀ ਲਾਂਬੜਾ ਥਾਣਾ ਅਧੀਨ ਪੈਂਦੇ ਪਿੰਡ ਵਡਾਲਾ ਵਜੋਂ ਹੋਈ ਹੈ। ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਇਥੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਮੁਲਜ਼ਮ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਥਾਣਾ ਸਦਰ ਦੇ ਐੱਸਐੱਚਓ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਲਾਂਬੜਾ ਨੇੜਿਓਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਥਾਣਾ ਲਾਂਬੜਾ ਵਿੱਚ ਆਈਪੀਸੀ ਦੀ ਧਾਰਾ 379 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਰੋਹਿਤ ਕਮਜ਼ੋਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਂਦਾ ਸੀ।
Advertisement
