ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਮੁਲਜ਼ਮ ਕਾਬੂ

ਪੱਤਰ ਪ੍ਰੇਰਕ ਨਿਹਾਲ ਸਿੰਘ ਵਾਲਾ, 4 ਮਈ ਥਾਣਾ ਬੱਧਨੀ ਕਲਾਂ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਇੱਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਡਰੱਗ ਮਨੀ ਦੇ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸਹਾਇਕ...
Advertisement

ਪੱਤਰ ਪ੍ਰੇਰਕ

ਨਿਹਾਲ ਸਿੰਘ ਵਾਲਾ, 4 ਮਈ

Advertisement

ਥਾਣਾ ਬੱਧਨੀ ਕਲਾਂ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਇੱਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਡਰੱਗ ਮਨੀ ਦੇ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਸਮੇਤ ਪੁਲੀਸ ਪਾਰਟੀ, ਦੌਰਾਨੇ ਗਸ਼ਤ ਸੁਖਦੇਵ ਸਿੰਘ ਉਰਫ਼ ਸੁੱਖੀ ਵਾਸੀ ਰਾਮਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ (ਖੁੱਲੀਆਂ) ਸਮੇਤ ਨੌਂ ਸੌ ਰੁਪਏ ਡਰੱਗ ਮਨੀ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦੋ ਥਾਣਿਆਂ ਵਿੱਚ ਨਸ਼ੇ ਨਾਲ ਸਬੰਧਤ ਮੁਕੱਦਮੇ ਦਰਜ ਹਨ। ਪੁਲੀਸ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਪੁੱਛ-ਪੜਤਾਲ ਕਰਕੇ ਲਿੰਕ ਬਾਰੇ ਪਤਾ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement