ਮੁਲਜ਼ਮਾਂ ਵੱਲੋਂ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੀ ਕੋਸ਼ਿਸ਼
ਥਾਣਾ ਸਦਰ ਪੱਟੀ ਦੀ ਪੁਲੀਸ ਹਿਰਾਸਤ ਵਿੱਚੋਂ ਨਾਜਾਇਜ਼ ਅਸਲਾ ਬਰਾਮਦਗੀ ਦੌਰਾਨ ਦੋ ਮੁਲਜ਼ਮਾਂ ਵੱਲੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਹਿਰਾਸਤ ਵਿੱਚੋਂ ਭੱਜਣ ਦੇ ਦੋਸ਼ ਹੇਠ ਇੱਕ ਹੋਰ ਮੁਕੱਦਮਾ ਦਰਜ...
ਥਾਣਾ ਸਦਰ ਪੱਟੀ ਦੀ ਪੁਲੀਸ ਹਿਰਾਸਤ ਵਿੱਚੋਂ ਨਾਜਾਇਜ਼ ਅਸਲਾ ਬਰਾਮਦਗੀ ਦੌਰਾਨ ਦੋ ਮੁਲਜ਼ਮਾਂ ਵੱਲੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਹਿਰਾਸਤ ਵਿੱਚੋਂ ਭੱਜਣ ਦੇ ਦੋਸ਼ ਹੇਠ ਇੱਕ ਹੋਰ ਮੁਕੱਦਮਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਪਾਰਟੀ ਦੀ ਅਗਵਾਈ ਕਰ ਰਹੇ ਏ ਐੱਸ ਆਈ ਗੱਜਣ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਗੁਰਜਿੰਦਰ ਸਿੰਘ ਅਤੇ ਸਤਨਾਮ ਸਿੰਘ (ਦੋਵੇਂ ਨਿਵਾਸੀ ਢਿੱਲਵਾਂ) ਨੂੰ ਉਨ੍ਹਾਂ ਵੱਲੋਂ ਲੁਕਾ ਕੇ ਰੱਖਿਆ ਨਾਜਾਇਜ਼ ਅਸਲਾ ਬਰਾਮਦ ਕਰਵਾਉਣ ਲਈ ਪਿੰਡ ਘੜਿਆਲਾ ਦੇ ਪੁਰਾਣੇ ਪਟਵਾਰਖਾਨੇ ਲਿਜਾਇਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚਦਿਆਂ ਹੀ ਦੋਵਾਂ ਮੁਲਜ਼ਮਾਂ ਨੇ ਪੁਲੀਸ ਪਾਰਟੀ ਨੂੰ ਜ਼ੋਰਦਾਰ ਧੱਕਾ ਮਾਰਿਆ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਂਦੇ ਹੋਏ ਇਮਾਰਤ ਦੀ ਛੱਤ ਤੋਂ ਛਾਲ ਮਾਰ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਛੱਤ ਤੋਂ ਹੇਠਾਂ ਡਿੱਗਣ ਕਾਰਨ ਦੋਵੇਂ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਨੇ ਮੁਸਤੈਦੀ ਦਿਖਾਉਂਦਿਆਂ ਇੱਕ ਮੁਲਜ਼ਮ ਗੁਰਜਿੰਦਰ ਸਿੰਘ ਨੂੰ ਤੁਰੰਤ ਕਾਬੂ ਕਰ ਲਿਆ, ਜਦਕਿ ਦੂਜੇ ਮੁਲਜ਼ਮ ਸਤਨਾਮ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਇਸ ਹਰਕਤ ਤੋਂ ਬਾਅਦ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਪੱਟੀ ਵਿੱਚ ਨਵਾਂ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

