ਭੁਲੱਥ: ਓਬੀਸੀ ਫੈਡਰੇਸ਼ਨ ਦੇ ਸਰਪ੍ਰਸਤ ਬਲਵਿੰਦਰ ਸਿੰਘ ਮੁਲਤਾਨੀ, ਜ਼ਿਲ੍ਹਾ ਪ੍ਰਧਾਨ ਪ੍ਰੋ. ਜਸਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ 75 ਸਾਲਾਂ ਤੋਂ ਪੱਛੜੇ ਵਰਗਾਂ ਨਾਲ ਨੌਕਰੀਆਂ, ਦਾਖ਼ਲਿਆਂ ਵਿੱਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਕਰੀਆਂ ਤੇ ਦਾਖ਼ਲਿਆਂ ਵਿਚ 70 ਫ਼ੀਸਦੀ ਰਾਖਵਾਂਕਰਨ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ 75 ਸਾਲਾਂ ਤੋਂ ਪਿਛੜੇ ਵਰਗਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਮੁਲਤਾਨੀ ਨੇ ਕਿਹਾ ਕਿ ਪਿੰਡ ਪਿੰਡ ਜਾ ਕੇ ਪੱਛੜੇ ਵਰਗਾਂ ਦੇ ਲੋਕਾਂ ਨੂੰ ਸਰਕਾਰ ਵਲੋਂ ਕੀਤੀ ਜਾ ਰਹੀ ਬੇਇਨਸ਼ਾਫੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਿਵਦੇਵ ਸਿੰਘ ਬੈਹਗਿਲ, ਹਰਭਜਨ ਸਿੰਘ, ਬਲਵਿੰਦਰ ਸਿੰਘ ਪ੍ਰਜਾਪਤ, ਦਲੇਰ ਸਿੰਘ ਨਡਾਲਾ, ਸਰਪੰਚ ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ