ਪੱਤਰ ਪ੍ਰੇਰਕ
ਫਗਵਾੜਾ, 5 ਸਤੰਬਰ
ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਵੱਲੋਂ ਘਰੋਂ ਭੱਜੇ ਹੋਣ ਦੇ ਸਬੰਧ ’ਚ ਸਿਟੀ ਪੁਲੀਸ ਨੇ ਧਾਰਾ 229-ਏ ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ। ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਪਲਵਿੰਦਰ ਸਿੰਘ ਵਾਸੀ ਨੂਰਪੁਰ ਹਕੀਮਾ ਧਰਮਕੋਟ ਜ਼ਿਲ੍ਹਾ ਮੋਗਾ ਜੋ ਐਨ.ਡੀ.ਪੀ.ਐਸ. ਐਕਟ ਤਹਿਤ ਅਦਾਲ ਵੱਲੋਂ ਭਗੌੜਾ ਐਲਾਨਿਆ ਗਿਆ ਸੀ ਅਤੇ ਉਸਦੀ ਗ੍ਰਿਫ਼ਤਾਰੀ ਲਈ ਕਈ ਵਾਰੀ ਛਾਪੇ ਮਾਰੇ ਗਏ ਸੀ ਪਰ ਉਹ ਘਰੋਂ ਭੱਜਿਆ ਹੋਇਆ ਹੈ। ਜਿਸ ਸਬੰਧ ’ਚ ਪੁਲੀਸ ਨੇ ਕੇਸ ਦਰਜ ਕੀਤਾ ਹੈ।