ਬਲਾਕ ਪੱਧਰੀ ਖੇਡਾਂ ’ਚ ਮੱਲਾਂ ਮਾਰੀਆਂ
ਬਲਾਕ ਗੁਰਾਇਆ 2 ਦੇ ਪ੍ਰਾਇਮਰੀ ਸਕੂਲ ਦੇ ਖੇਡ ਮੁਕਾਬਲਿਆਂ ਦੌਰਾਨ ਪਿੰਡ ਅੱਟੀ ਦੇ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਸਕੂਲ ਪੁੱਜਣ ’ਤੇ ਜੇਤੂਆਂ ਦਾ ਸਵਾਗਤ ਕਰਦਿਆਂ ਸਕੂਲ ਦੇ ਚੇਅਰਮੈਨ ਚਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ...
Advertisement
ਬਲਾਕ ਗੁਰਾਇਆ 2 ਦੇ ਪ੍ਰਾਇਮਰੀ ਸਕੂਲ ਦੇ ਖੇਡ ਮੁਕਾਬਲਿਆਂ ਦੌਰਾਨ ਪਿੰਡ ਅੱਟੀ ਦੇ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਸਕੂਲ ਪੁੱਜਣ ’ਤੇ ਜੇਤੂਆਂ ਦਾ ਸਵਾਗਤ ਕਰਦਿਆਂ ਸਕੂਲ ਦੇ ਚੇਅਰਮੈਨ ਚਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਚਾਰ ਟੀਮਾਂ ਨੇ ਪਹਿਲਾ ਸਥਾਨ ਤੇ ਇੱਕ ਟੀਮ ਨੇ ਦੂਾ ਸਥਾਨ ਹਾਸਲ ਕੀਤਾ। ਲੜਕੇ ਅਤੇ ਲੜਕੀਆਂ ਦੀ ਹਾਕੀ ਟੀਮ ਅੱਵਲ ਰਹੀ, ਜਦਕਿ ਲੜਕਿਆਂ ਦੀ ਰੱਸਾਕਸ਼ੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਬੈਡਮਿੰਟਨ ਲੜਕਿਆਂ ਦੀ ਟੀਮ ਪਹਿਲੇ, ਜਦਕਿ ਲੜਕੀਆਂ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਜਿੰਦਰ ਕੁਮਾਰ ਅਤੇ ਖੇਡ ਅਧਿਕਾਰੀ ਗੁਰਜੀਤ ਸਿੰਘ ਨੇ ਬੱਚਿਆਂ ਨੂੰ ਤਗ਼ਮੇ ਸੌਂਪੇ। ਇਸ ਮੌਕੇ ਰਵਿੰਦਰਜੀਤ ਕੌਰ, ਮਨਪ੍ਰੀਤ ਕੌਰ, ਮਾਨਸੀ, ਹਰਜੀਤ ਕੌਰ, ਬਲਜੀਤ ਕੌਰ, ਪਲਵੀ, ਸੁਨੀਤਾ, ਗੁਰਜੀਤ ਕੌਰ, ਜੋਤੀ, ਸੰਦੀਪ ਕੌਰ, ਲਖਵੀਰ ਕੌਰ ਅਤੇ ਸਟਾਫ ਹਾਜ਼ਰ ਸੀ।
Advertisement