ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਮਾਰੀਆਂ ਮੱਲਾਂ
ਮੌਂਟੈਸਰੀ ਕੈਂਬਰਿਜ ਸਕੂਲ, ਪਠਾਨਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਚਮਕਾਇਆ। ਖਿਡਾਰੀਆਂ ਨੇ ਫੁਟਬਾਲ, ਬੈਡਮਿੰਟਨ ਅਤੇ ਤਾਲਬੱਧ ਯੋਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਅਨੁਸਾਰ ਅੰਡਰ-11 ਫੁਟਬਾਲ (ਲੜਕੇ) ਸ਼੍ਰੇਣੀ ਵਿੱਚ, ਸਕੂਲ ਦੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਟੀਮ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ’ਚੋਂ ਛੇ ਪ੍ਰਤਿਭਾਸ਼ਾਲੀ ਖਿਡਾਰੀਆਂ ਵਿਵਾਨ ਮਹਾਜਨ, ਅਦਵਿਕ ਸਲਾਰੀਆ, ਸੁਮਿਤ ਕੁਮਾਰ, ਵੇਦਾਂਤਤੇ ਰੈਨਾ, ਨੀਰਵ ਸੂਦ, ਆਰਵ ਸੋਨੀ ਨੂੰ ਰਾਜ ਪੱਧਰੀ ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ, ਜੋ ਸਕੂਲ ਲਈ ਇੱਕ ਮਾਣ ਵਾਲੀ ਗੱਲ ਹੈ। ਇਸੇ ਤਰ੍ਹਾਂ ਅੰਡਰ-11 ਲੜਕਿਆਂ ਦੀ ਬੈਡਮਿੰਟਨ ਟੀਮ ਨੇ ਵੀ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਅੰਡਰ-11 ਬਲਾਕ-ਪੱਧਰੀ ਰਿਦਮਿਕ ਯੋਗ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਮਹਾਜਨ ਅਤੇ ਉਪ ਪ੍ਰਧਾਨ ਆਕਾਸ਼ ਮਹਾਜਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।
