DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਿਗਮ ਵੱਲੋਂ ਗ਼ੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਕਾਰਵਾਈ

ਬੱਸ ਸਟੈਂਡ ਅਤੇ ਸਡ਼ਕਾਂ ਤੋਂ ਰੇਹੜੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਹਟਾਏ

  • fb
  • twitter
  • whatsapp
  • whatsapp
featured-img featured-img
ਨਾਜਾਇਜ਼ ਕਬਜ਼ਿਆਂ ਖ਼ਿਲ਼ਾਫ ਕਾਰਵਾਈ ਕਰਦੇ ਹੋਏ ਨਿਗਮ ਅਧਿਕਾਰੀ।
Advertisement

ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਵਾਉਣ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਉਦਸ਼ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਅਸਟੇਟ ਵਿਭਾਗ ਵੱਲੋਂ ਅੱਜ ਬੱਸ ਸਟੈਂਡ ਇਲਾਕੇ, ਹੁਕਮ ਸਿੰਘ ਰੋਡ ਅਤੇ ਕੋਰਟ ਰੋਡ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਅਗਵਾਈ ਹੇਠ ਕੀਤੀ ਗਈ। ਇਸ ਮੁਹਿੰਮ ਵਿੱਚ ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਅਤੇ ਉਨ੍ਹਾਂ ਦੀਆਂ ਟੀਮਾਂ ਨੇ ਸਰਗਰਮ ਭੂਮਿਕਾ ਨਿਭਾਈ। ਮੁਹਿੰਮ ਦੌਰਾਨ ਸੜਕਾਂ ਅਤੇ ਫੁੱਟਪਾਥਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਲੱਗੀਆਂ ਫਲਾਂ ਦੀਆਂ ਰੇਹੜੀਆਂ ਅਤੇ ਹੋਰ ਕਬਜ਼ਿਆਂ ਨੂੰ ਹਟਾਇਆ ਗਿਆ। ਇਨ੍ਹਾਂ ਕਬਜ਼ਿਆਂ ਕਾਰਨ ਆਵਾਜਾਈ ਵਿੱਚ ਵਿਘਨ ਪੈ ਰਿਹਾ ਸੀ ਅਤੇ ਪੈਦਲ ਯਾਤਰੀਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਸ਼ੇਸ਼ ਤੌਰ ’ਤੇ ਉਨ੍ਹਾਂ ਫਲ ਰੇਹੜੀ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਜੋ ਜਨਤਕ ਥਾਵਾਂ ’ਤੇ ਫਲਾਂ ਦਾ ਕੂੜਾ ਅਤੇ ਪੈਕਿੰਗ ਸਮੱਗਰੀ ਸੁੱਟ ਕੇ ਗੰਦਗੀ ਫੈਲਾ ਰਹੇ ਸਨ ਅਤੇ ਪਾਬੰਦੀਸ਼ੁਦਾ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਸਨ। ਨਗਰ ਨਿਗਮ ਦੀਆਂ ਟੀਮਾਂ ਵੱਲੋਂ ਅਜਿਹੇ ਕਬਜ਼ਿਆਂ ਨੂੰ ਤੁਰੰਤ ਹਟਾਇਆ ਗਿਆ ਅਤੇ ਸਬੰਧਤ ਵਿਅਕਤੀਆਂ ਨੂੰ ਚਿਤਾਵਨੀ ਵੀ ਦਿੱਤੀ ਗਈ। ਨਿਗਮ ਨੇ ਸਪੱਸ਼ਟ ਕੀਤਾ ਕਿ ਹੁਕਮ ਸਿੰਘ ਰੋਡ ’ਤੇ ਕਿਸੇ ਵੀ ਤਰ੍ਹਾਂ ਦੇ ਕਬਜ਼ੇ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਸੜਕ ਨੂੰ ‘ਜ਼ੀਰੋ ਟੋਲਰੈਂਸ ਜ਼ੋਨ’ ਵਜੋਂ ਲਾਗੂ ਕੀਤਾ ਗਿਆ ਹੈ। ਨਗਰ ਨਿਗਮ ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

ਨਾਜਾਇਜ਼ ਉਸਾਰੀ ਢਾਹੀ

ਤਰਨ ਤਾਰਨ (ਗੁਰਬਖਸ਼ਪੁਰੀ): ਤਰਨ ਤਾਰਨ ਸ਼ਹਿਰ ਦੇ ਚੌਕ ਚਾਰ ਖੰਭਾਂ ਵਿੱਚ ਦੁਕਾਨਦਾਰ ਵੱਲੋਂ ਸੜਕ ਦੇ ਐਨ ਵਿਚਕਾਰ ਕੀਤੀ ਨਾਜਾਇਜ਼ ਉਸਾਰੀ ਨੂੰ ਨਗਰ ਕੌਂਸਲ ਨੇ ਢਾਹ ਦਿੱਤਾ ਹੈ। ਜਾਣਕਾਰੀ ਅਨੁਸਾਰ ਦੁਕਾਨਦਾਰ ਨੂੰ ਬੀਤੀ ਸ਼ਾਮ ਅਜਿਹਾ ਕਰਨ ਤੋਂ ਰੋਕਿਆ ਗਿਆ ਸੀ, ਪਰ ਉਸ ਨੇ ਰਾਤੋ-ਰਾਤ ਉਸਾਰੀ ਕਰ ਦਿੱਤੀ। ਅੱਜ ਸਵੇਰੇ ਜਦੋਂ ਨਗਰ ਕੌਂਸਲ ਦੀ ਟੀਮ ਮੌਕੇ ’ਤੇ ਪੁੱਜੀ ਤਾਂ ਦੁਕਾਨਦਾਰ ਨੇ ਅਧਿਕਾਰੀਆਂ ਨਾਲ ਬਹਿਸ ਕੀਤੀ। ਕਾਰਜ ਸਾਧਕ ਅਧਿਕਾਰੀ ਰਣਦੀਪ ਸਿੰਘ ਵੜੈਚ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਨਾਜਾਇਜ਼ ਉਸਾਰੀ ਮੁੜ ਢਾਹ ਦਿੱਤੀ। ਈ ਓ ਵੜੈਚ ਨੇ ਦੱਸਿਆ ਕਿ ਉਲੰਘਣਾ ਕਰਨ ਵਾਲੇ ਦੁਕਾਨਦਾਰ ਨੂੰ ਕਾਨੂੰਨੀ ਨੋਟਿਸ ਜਾਰੀ ਕਰ ਕੇ ਜੁਰਮਾਨਾ ਕੀਤਾ ਜਾ ਰਿਹਾ ਹੈ। ਨਿਗਮ ਸੁਪਰਡੈਂਟ ਬਲਜਿੰਦਰ ਸਿੰਘ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ।

Advertisement

Advertisement
×