ਸੜਕਾਂ ’ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਨਗਰ ਨਿਗਮ ਅੰਮ੍ਰਿਤਸਰ ਦੇ ਸਿਹਤ ਵਿਭਾਗ ਵੱਲੋਂ ਸ਼ਹਿਰ ਦੀ ਸਫ਼ਾਈ-ਵਿਵਸਥਾ ਨੂੰ ਬਣਾਈ ਰੱਖਣ ਲਈ ਅਦਾਰਿਆਂ, ਦੁਕਾਨਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਸੜਕਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਹੈ। ਉਨ੍ਹਾਂ ਗੰਦਗੀ ਫੈਲਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ...
Advertisement
ਨਗਰ ਨਿਗਮ ਅੰਮ੍ਰਿਤਸਰ ਦੇ ਸਿਹਤ ਵਿਭਾਗ ਵੱਲੋਂ ਸ਼ਹਿਰ ਦੀ ਸਫ਼ਾਈ-ਵਿਵਸਥਾ ਨੂੰ ਬਣਾਈ ਰੱਖਣ ਲਈ ਅਦਾਰਿਆਂ, ਦੁਕਾਨਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਸੜਕਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਹੈ। ਉਨ੍ਹਾਂ ਗੰਦਗੀ ਫੈਲਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਨਿਗਮ ਦੀਆਂ ਵੱਖ-ਵੱਖ ਟੀਮਾਂ ਨੇ ਆਪੋ-ਆਪਣੇ ਜ਼ੋਨਾਂ ਅਧੀਨ ਇਲਾਕਿਆਂ ਵਿੱਚ ਦੁਕਾਨਾਂ ਅਤੇ ਰੇਹੜੀ ਫੜੀ ਵਾਲਿਆਂ ਨੂੰ ਚਲਾਨ ਨੋਟਿਸ ਵੀ ਦਿੱਤੇ ਗਏ ਹਨ। ਸਿਹਤ ਅਫਸਰ ਡਾ. ਕਿਰਨ, ਡਾ. ਯੋਗੇਸ਼ ਅਰੋੜਾ ਡਾ. ਰਮਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੁਰਬੀ, ਕੇਂਦਰੀ, ਉੱਤਰੀ ਅਤੇ ਪੱਛਮੀ ਜ਼ੋਨ ਵਿੱਚ ਸੈਨੇਟਰੀ ਇੰਸਪੈਕਟਰਾਂ ਨੇ ਅੱਜ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।
Advertisement
Advertisement
