ਜਸਬੀਰ ਸਿੰਘ ਚਾਨਾ
ਫਗਵਾੜਾ, 24 ਨਵੰਬਰ
ਪੰਜਾਬ ਪੁਲੀਸ ਦੇ ਮੁਖੀ ਵੱਲੋਂ ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਲਈ ਸੁਪਰਵਾਈਜ਼ਰ ਵਜੋਂ ਨਿਯੁਕਤ ਕੀਤੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਅੱਜ ਫਗਵਾੜਾ ਵਿਖੇ ਪੁੱਜ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਆਈਜੀ ਜਲੰਧਰ ਰੇਂਜ ਗੁਰਿੰਦਰ ਸਿੰਘ ਢਿੱਲੋਂ, ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ, ਐੱਸਐੱਸਪੀ ਹੁਸ਼ਿਆਰਪੁਰ ਕੁਲਵੰਤ ਸਿੰਘ ਹੀਰ ਸ਼ਾਮਿਲ ਹੋਏ। ਉਨ੍ਹਾਂ ਹਦਾਇਤਾਂ ਦਿੰਦਿਆ ਕਿਹਾ ਕਿ ਉਹ ਨਸ਼ਿਆਂ, ਅਤਿਵਾਦੀ ਗਤੀਵਿਧੀਆਂ ਤੇ ਗੈਂਸਟਰਾਂ ਵਿਰੁੱਧ ਆਪਣੀ ਲੜਾਈ ਤੇਜ਼ ਕਰਨ ਦੇ ਨਾਲ ਨਾਲ ਆਪਣੇ ਖੇਤਰਾ ’ਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਕੰਮ ਕਰਨ। ਇਸ ਮੌਕੇ ਉਨ੍ਹਾਂ ਜਿਲ੍ਹੇ ’ਚ ਪੁਲੀਸ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆ ਬਾਰੇ ਵੀ ਜਾਣਕਾਰੀ ਹਾਸਲ ਕੀਤੀ।