ਏਡੀਜੀਪੀ ਵੱਲੋਂ ਛੱਜ ਕਲੋਨੀ ਦਾ ਦੌਰਾ
ਜਸਬੀਰ ਸਿੰਘ ਚਾਨਾ ਫਗਵਾੜਾ, 16 ਮਾਰਚ ਪੰਜਾਬ ਸਰਕਾਰ ਵੱਲੋਂ ਆਰੰਭੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅੱਜ ਪੁਲੀਸ ਦੇ ਏਡੀਜੀਪੀ ਐਲਕੇ ਯਾਦਵ ਨੇ ਛੱਜ ਕਾਲੋਨੀ ਦਾ ਦੌਰਾ ਕੀਤਾ। ਉਨ੍ਹਾਂ ਕਲੋਨੀ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਲੜਨ ਤੇ ਨਸ਼ਿਆਂ ਨੂੰ ਸਮਾਜ ਤੋਂ ਦੂਰ ਕਰਨ...
Advertisement
ਜਸਬੀਰ ਸਿੰਘ ਚਾਨਾ
ਫਗਵਾੜਾ, 16 ਮਾਰਚ
Advertisement
ਪੰਜਾਬ ਸਰਕਾਰ ਵੱਲੋਂ ਆਰੰਭੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅੱਜ ਪੁਲੀਸ ਦੇ ਏਡੀਜੀਪੀ ਐਲਕੇ ਯਾਦਵ ਨੇ ਛੱਜ ਕਾਲੋਨੀ ਦਾ ਦੌਰਾ ਕੀਤਾ। ਉਨ੍ਹਾਂ ਕਲੋਨੀ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਲੜਨ ਤੇ ਨਸ਼ਿਆਂ ਨੂੰ ਸਮਾਜ ਤੋਂ ਦੂਰ ਕਰਨ ਲਈ ਪੰਜਾਬ ਪੁਲੀਸ ਨੂੰ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਜਾਣਕਾਰੀ ਲਈ ਸੇਫ਼ ਪੰਜਾਬ ਹੈੱਲਪਲਾਈਨ 97791-00200 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਨਸ਼ਾ ਮੁਕਤੀ ਲਈ ਕਮੇਟੀਆਂ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਐੱਸਐੱਸਪੀ ਗੌਰਵ ਤੂਰਾ ਨੇ ਕਿਹਾ ਕਿ ਪੁਲੀਸ ਪਹਿਲਾਂ ਹੀ ਜੰਗੀ ਪੱਧਰ ’ਤੇ ਨਸ਼ਾ ਰੋਕਣ ਲਈ ਡਟੀ ਹੋਈ ਹੈ।
Advertisement
×