ਬਿਨਾਂ ਲੇਟ ਫੀਸ ਦਾਖ਼ਲਾ ਤਰੀਕਾਂ ’ਚ 11 ਤੱਕ ਵਾਧਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸੈਸ਼ਨ 2025-26 ਅਧੀਨ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਲਈ ਬਿਨਾ ਲੇਟ ਫੀਸ ਤੋਂ ਦਾਖ਼ਲੇ ਦੀ ਤਰੀਕ ਵਿੱਚ 11 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸ੍ਰੀ...
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸੈਸ਼ਨ 2025-26 ਅਧੀਨ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਲਈ ਬਿਨਾ ਲੇਟ ਫੀਸ ਤੋਂ ਦਾਖ਼ਲੇ ਦੀ ਤਰੀਕ ਵਿੱਚ 11 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਕਾਲਜ ਵਿੱਚ ਯੂਜੀ ਅਤੇ ਪੀਜੀ ਦੇ ਕੋਰਸਾਂ ਵਿੱਚ ਦਾਖ਼ਲ ਹੋਣ ਤੋਂ ਵਾਂਝੇ ਵਿਦਿਆਰਥੀ 11 ਅਗਸਤ ਤੱਕ ਬਿਨਾਂ ਲੇਟ ਫੀਸ ਤੋਂ ਦਾਖ਼ਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਦਾਖ਼ਲੇ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ।
Advertisement
Advertisement
×